ਖਮਾਣੋਂ, 31 ਦਸੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ (ਸੇਵਾ-ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮਹੀਨਾਵਾਰ ਮੀਟਿੰਗ 3 ਜਨਵਰੀ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸਵੇਰੇ 11 ਵਜੇ ਹੋਵੇਗੀ | ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਮੀਟਿੰਗ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ | ਉਨ੍ਹਾਂ ਸਾਰੇ ਮੈਂਬਰਾਂ ਨੂੰ ਸਮੇਂ ਸਿਰ ਇਸ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ |