11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ ਅਤੇ ਚੰਗਾ ਸਮਾਂ ਲੈ ਕੇ ਆਵੇ- ਵਿਧਾਇਕ ਬੜਿੰਗ

Ad Position 21
No active advertisement
ਅਜੀਤ ਡੈਸਕ 01-01-2026
ਅਮਲੋਹ, 31 ਦਸੰਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਵੇਂ ਸਾਲ 2026 ਦੇ ਮੌਕੇ 'ਤੇ ਸਮੂਹ ਦੇਸ਼ ਵਾਸੀਆਂ ਅਤੇ ਖ਼ਾਸਕਰ ਹਲਕਾ ਅਮਲੋਹ ਦੇ ਲੋਕਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ ਅਤੇ ਚੰਗਾ ਸਮਾਂ ਲੈ ਕੇ ਆਵੇ | ਉਨ੍ਹਾਂ ਅਰਦਾਸ ਕੀਤੀ ਕਿ ਪ੍ਰਮਾਤਮਾ ਹਰੇਕ ਨੂੰ ਚੰਗੀ ਸਿਹਤ, ਸੁੱਖ ਅਤੇ ਸਫਲਤਾ ਦੇਵੇ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਾਲ 2026 ਦੌਰਾਨ ਹਲਕਾ ਅਮਲੋਹ ਵਿਚ ਵਿਕਾਸ ਦੇ ਕੰਮ ਹੋਰ ਤੇਜ਼ੀ ਨਾਲ ਕੀਤੇ ਜਾਣਗੇ | ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ | ਹਲਕਾ ਅਮਲੋਹ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਹੀ ਉਨ੍ਹਾਂ ਦਾ ਮਕਸਦ ਹੈ, ਜਿਸ ਲਈ ਕੰਮ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਜੀਵ ਸ਼ਰਮਾ ਹੋਏ ਸੇਵਾ ਮੁਕਤ ਅਗਲੀ ਖ਼ਬਰ 'ਕੌਂਸਲਰ ਵਾਰਡ 'ਚ ਆ ਕੇ ਵੋਟਾਂ ਨਾ ਮੰਗਣ' ਦੇ ਲੱਗੇ ਸ਼ਹਿਰ ਅੰਦਰ ਬੈਨਰ
Ad Position 24