11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ

Ad Position 21
No active advertisement
ਅਜੀਤ ਡੈਸਕ 01-01-2026
ਫ਼ਤਹਿਗੜ੍ਹ ਸਾਹਿਬ, 31 ਦਸੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅਮਨ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਨਸ਼ਾ ਕਰਕੇ ਵਾਹਨ ਚਲਾਉਣ ਵਾਲੇ ਚਾਲਕਾਂ ਨਾਲ ਸਖ਼ਤੀ ਨਾਲ ਨਿਪਟਣ ਲਈ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਪੁਲਿਸ ਟੀਮਾਂ ਦੁਆਰਾ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਚਲਾਨ ਕੱਟੇ ਗਏ | ਜਿਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਪੁਲਿਸ ਨਾਕਿਆਂ ਦੀ ਚੈਕਿੰਗ ਮੌਕੇ ਖ਼ੁਦ ਕਈ ਸ਼ੱਕੀ ਵਾਹਨ ਚਾਲਕਾਂ ਨੂੰ ਰੋਕ ਕੇ ਅਲਕੋਮੀਟਰ ਰਾਹੀਂ ਉਨ੍ਹਾਂ ਦੀ ਜਾਂਚ ਕਰਵਾਈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਵੇਂ ਸਾਲ ਦੀ ਆਮਦ ਹੋਣ ਕਰਕੇ ਚੈਕਿੰਗ ਵੱਡੇ ਪੱਧਰ 'ਤੇ ਕੀਤੀ ਗਈ ਹੈ, ਜੋ ਦੇਰ ਰਾਤ ਤੱਕ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਨਾਕਾਬੰਦੀ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ 18 ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ ਹਨ ਅਤੇ 12 ਮੋਟਰ ਸਾਈਕਲ ਆਵਾਜਾਈ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿਚ ਬੰਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਸਾਲ 1250 ਦੇ ਕਰੀਬ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ 11 ਸੌ ਤੋਂ ਵੱਧ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ਾ ਛਡਾਊ ਕੇਂਦਰਾਂ ਵਿਚ ਦਾਖਲ ਕਰਵਾ ਕੇ ਉਨ੍ਹਾਂ ਦਾ ਨਸ਼ਾ ਛੁਡਵਾਇਆ ਗਿਆ | ਉਨ੍ਹਾਂ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਅਮਨ ਪਸੰਦ ਸੂਬਾ ਹੈ, ਇੱਥੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਸਾਲ 2026 ਦੀ ਆਮਦ 'ਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਵੇਂ ਸਾਲ ਦੀਆਂ ਖ਼ੁਸ਼ੀਆਂ ਬੇਸ਼ੱਕ ਜਸ਼ਨਾਂ ਨਾਲ ਮਨਾਈਆਂ ਜਾਣ, ਪ੍ਰੰਤੂ ਕਿਸੇ ਤਰ੍ਹਾਂ ਦੀ ਕਾਨੂੰਨ ਵਿਵਸਥਾ ਵਿਚ ਵਿਘਨ ਨਾ ਪਾਈ ਜਾਵੇ | ਅਜਿਹਾ ਕਰਨ ਵਾਲੇ ਵਿਅਕਤੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਜਿੱਥੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ ਜ਼ਬਤ ਕੀਤੇ ਗਏ, ਉੱਥੇ ਹੀ ਨਿਯਮਾਂ ਦੀ ਪਾਲਨਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਗਰਵਾਲ ਅਤੇ ਡੀ.ਐੱਸ.ਪੀ. ਰਾਜ ਕੁਮਾਰ ਵਲੋਂ ਚਾਕਲੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸੇ ਤਰ੍ਹਾਂ ਜੀ. ਟੀ. ਰੋਡ ਸਰਹਿੰਦ ਵਿਖੇ ਚੈਕਿੰਗ ਦੌਰਾਨ ਡੀ.ਐੱਸ.ਪੀ. ਕੁਲਵੀਰ ਸਿੰਘ ਸੰਧੂ ਨੇ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ 'ਤੇ ਐੱਸ.ਐਚ.ਓ. ਥਾਣਾ ਸਰਹਿੰਦ ਰਾਜਵੰਤ ਸਿੰਘ, ਐੱਸ.ਐਚ.ਓ. ਥਾਣਾ ਫ਼ਤਹਿਗੜ੍ਹ ਸਾਹਿਬ ਇੰਦਰਜੀਤ ਸਿੰਘ, ਥਾਣਾ ਮੂਲੇਪੁਰ ਦੇ ਐੱਸ.ਐਚ.ਓ. ਜਤਿੰਦਰ ਪਾਲ ਸਿੰਘ, ਸਹਾਇਕ ਥਾਣੇਦਾਰ ਬਲਕਾਰ ਸਿੰਘ, ਟ੍ਰੈਫ਼ਿਕ ਪੁਲਿਸ ਸਰਹਿੰਦ ਦੇ ਇੰਚਾਰਜ ਰਾਜਵਿੰਦਰ ਸਿੰਘ, ਸਹਾਇਕ ਥਾਣੇਦਾਰ ਜਗਰੂਪ ਸਿੰਘ, ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਅਵਤਾਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੰਸਾਲੀ ਸਾਹਿਬ ਤੋਂ ਬਡਾਲੀ ਸੜਕ ਦੀ ਬਣਦੀ ਜਾਂਚ ਅਧਿਕਾਰੀਆਂ ਦੁਆਰਾ ਕੀਤੀ ਜਾਵੇਗੀ- ਢਿੱਲੋਂ ਅਗਲੀ ਖ਼ਬਰ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਨੇ ਸ਼ਹੀਦਾਂ ਦੀ ਯਾਦ 'ਚ ਧਾਰਮਿਕ ਸਾਹਿਤ ਵੰਡਿਆ
Ad Position 24