11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਹੰਸਾਲੀ ਸਾਹਿਬ ਤੋਂ ਬਡਾਲੀ ਸੜਕ ਦੀ ਬਣਦੀ ਜਾਂਚ ਅਧਿਕਾਰੀਆਂ ਦੁਆਰਾ ਕੀਤੀ ਜਾਵੇਗੀ- ਢਿੱਲੋਂ

Ad Position 21
No active advertisement
ਅਜੀਤ ਡੈਸਕ 01-01-2026
ਫ਼ਤਹਿਗੜ੍ਹ ਸਾਹਿਬ, 31 ਦਸੰਬਰ (ਮਨਪ੍ਰੀਤ ਸਿੰਘ)-ਸਾਧੂਗੜ੍ਹ ਤੋਂ ਹੰਸਾਲੀ ਸਾਹਿਬ ਨੂੰ ਜਾਣ ਵਾਲੀ ਸੜਕ, ਜੋ ਕਿ ਲਗਪਗ 12 ਕਰੋੜ ਦੀ ਲਾਗਤ ਨਾਲ ਬਣ ਕੇ ਤਿਆਰ ਹੋਈ ਹੈ, ਉਸ ਸਬੰਧਿਤ ਵਿਭਾਗ ਵਲੋਂ ਪੂਰੀ ਤਰ੍ਹਾਂ ਜਾਂਚ ਕਰਵਾਈ ਜਾਵੇਗੀ ਤੇ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਢਿੱਲੋਂ ਨੇ ਦੱਸਿਆ ਕਿ ਇਹ ਸੜਕ ਸਾਧੂਗੜ੍ਹ, ਹੰਸਾਲੀ, ਦੁਭਾਲੀ ਰਾਹੀਂ ਬਡਾਲੀ ਆਲਾ ਸਿੰਘ ਨੂੰ ਜਾਂਦੀ ਹੈ, ਜੋ ਲਗਪਗ 12 ਕਰੋੜ ਰੁਪਏ ਖ਼ਰਚ ਕਰਕੇ ਤਿਆਰ ਹੋਈ ਹੈ, ਉਨ੍ਹਾਂ ਕਿਹਾ ਕਿ ਕਿਸੇ ਵੀ ਕੁਤਾਹੀ ਜਾਂ ਘਟੀਆ ਮੈਟੀਰੀਅਲ ਦੇ ਦੋਸ਼ਾਂ ਦੀ ਜਾਂਚ ਲਈ ਮੁੱਖ ਮੰਤਰੀ ਪੰਜਾਬ ਵਲੋਂ ਨਵੀਆਂ ਬਣ ਰਹੀਆਂ ਸੜਕਾਂ ਦੀ ਜਾਂਚ ਸਬੰਧੀ ਬਣਾਈ ਵਿਜੀਲੈਂਸ ਕਮੇਟੀ ਵਲੋਂ ਜਾਂਚ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਢਿੱਲੋਂ ਨੇ ਦੱਸਿਆ ਕਿ 18 ਤੋਂ 23 ਫੁੱਟ ਚੌੜਾ ਕਰਨ ਦਾ ਕੰਮ ਐੱਸ.ਡੀ.ਓ. ਸਰਹਿੰਦ ਨੂੰ ਛੱਡ ਐੱਸ.ਡੀ.ਓ. ਪਟਿਆਲਾ ਨੂੰ ਕਿਉਂ ਦਿੱਤਾ ਗਿਆ, ਬਾਰੇ ਵੀ ਸ਼ੰਕਾ ਪੈਦਾ ਹੁੰਦੀ ਹੈ, ਜਿਸ ਸਬੰਧੀ ਵਿਭਾਗ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮਨੈਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ
Ad Position 24