27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਾਭਾ ਨਵੀਂ ਜ਼ਿਲ੍ਹਾ ਜੇਲ੍ਹ 'ਚ ਤਲਾਸ਼ੀ ਦੌਰਾਨ ਇਤਰਾਜ਼ਯੋਗ ਸਾਮਾਨ ਬਰਾਮਦ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 02-01-2026
ਨਾਭਾ, 1 ਜਨਵਰੀ (ਜਗਨਾਰ ਸਿੰਘ ਦੁਲੱਦੀ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਇਤਰਾਜ਼ਯੋਗ ਸਮਾਨ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਅਨੁਸਾਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਵਿੰਦਰ ਸਿੰਘ ਨੇ ਥਾਣਾ ਸਦਰ ਪੁਲਿਸ ਨੂੰ ਲਿਖਤੀ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਦੌਰਾਨੇ ਗਸ਼ਤ ਵਾਰਡ ਨੰਬਰ 2 ਦੀ ਸਾਹਮਣੇ ਵਾਲੀ ਗਰਾਊਾਡ ਕੋਲ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਸੁੱਟੀ ਗਈ ਗੇਂਦ ਦੀ ਸਕਲ ਵਿਚੋਂ 4 ਪੈਕਟ ਬਰਾਮਦ ਹੋਏ | ਉਨ੍ਹਾਂ ਦੱਸਿਆ ਹੈ ਕਿ ਜਦੋਂ ਉਸ ਗੈਂਦ ਨੂੰ ਖੋਲ ਕੇ ਚੈੱਕ ਕੀਤਾ ਤਾਂ ਉਸ ਵਿਚੋਂ 11 ਪੁੜੀਆਂ ਜਰਦਾ, 5 ਕੁਲਿਪ, ਇੱਕ ਮੋਬਾਇਲ ਫੋਨ ਬਿਨਾਂ ਸਿਮ ਸਮੇਤ ਬੈਟਰੀ, ਇਕ ਅਡਾਪਟਰ, 2 ਚਾਰਜਰ ਲੀਡਾਂ ਬਰਾਮਦ ਹੋਈਆਂ | ਥਾਣਾ ਸਦਰ ਪੁਲਿਸ ਨੇ ਸਹਾਇਕ ਜੇਲ ਸੁਪਰਡੈਂਟ ਜੇਲ੍ਹ ਦੇ ਬਿਆਨਾਂ ਤਹਿਤ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ¢
Ad Position 22
No active advertisement
ਪਿਛਲੀ ਖ਼ਬਰ ਜੀ.ਆਰ.ਪੀ. ਨੂੰ ਅਣਪਛਾਤੀ ਲਾਸ਼ ਮਿਲੀ ਅਗਲੀ ਖ਼ਬਰ ਸੜਕਾਂ 'ਤੇ ਜ਼ਿੰਦਗੀਆਂ ਬਚਾਉਣ ਲਈ ਹਰ ਨਾਗਰਿਕ ਅਹਿਮ ਭੂਮਿਕਾ ਨਿਭਾਅ ਸਕਦਾ ਹੈ-ਮੇਅਰ
Ad Position 24