ਘਨੌਰ, 1 ਜਨਵਰੀ (ਸਰਦਾਰਾ ਸਿੰਘ ਲਾਛੜੂ)-ਜੀ.ਆਰ.ਪੀ. ਨੂੰ ਰੇਲਵੇ ਸਟੇਸ਼ਨ ਸ਼ੰਭੂ-ਰਾਜਪੁਰਾ ਦੇ ਨਜ਼ਦੀਕ ਤੋਂ ਇਕ ਅਣਪਛਾਤੀ ਲਾਸ਼ ਬਰਾਮਦ ਹੋਈ | ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਪੁਲਿਸ ਅਧਿਕਾਰੀ ਏ.ਐੱਸ.ਆਈ. ਜੰਮੂ ਰਾਮ ਨੇ ਦੱਸਿਆ ਕਿ ਇਕ ਨਾ-ਮਾਲੂਮ ਵਿਅਕਤੀ ਦੀ ਲਾਸ਼ ਰੇਲਵੇ ਲਾਈਨਾਂ ਨਜ਼ਦੀਕ ਰੇਲਵੇ ਸਟੇਸ਼ਨ ਸ਼ੰਭੂ ਰਾਜਪੁਰਾ ਤੋਂ ਮਿਲੀ ਅਤੇ ਨਾ-ਮਾਲੂਮ ਵਿਅਕਤੀ ਦੀ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਲਾਸ਼ ਦੀ ਸ਼ਨਾਖ਼ਤ ਲਈ ਲਾਸ਼ ਨੂੰ 72 ਘੰਟੇ ਲਈ ਰਾਜਪੁਰਾ ਦੇ ਸਰਕਾਰੀ ਏ.ਪੀ. ਜੈਨ ਹਸਪਤਾਲ 'ਚ ਰਖਵਾ ਦਿੱਤਾ ਗਿਆ ਹੈ¢