28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰੀ ਸਟਾਫ਼ ਨੇ ਨਵੇਂ ਸਾਲ ਦੀ ਆਮਦ ਮੌਕੇ ਲਗਾਇਆ ਲੰਗਰ

Ad Position 21
No active advertisement
ਅਜੀਤ ਡੈਸਕ 02-01-2026
ਫ਼ਤਹਿਗੜ੍ਹ ਸਾਹਿਬ, 1 ਜਨਵਰੀ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰੀ ਸਟਾਫ਼ ਵਲੋਂ ਨਵੇਂ ਸਾਲ ਦੀ ਆਮਦ 'ਤੇ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ:ਸਿੱ:/ਐ:ਸਿੱ: ਰਵਿੰਦਰ ਕੌਰ ਨੇ ਨਵੇਂ ਸਾਲ ਦੀ ਆਮਦ ਦੇ ਵਧਾਈ ਦਿੰਦਿਆਂ ਕਿਹਾ ਕਿ ਇਸ ਸੇਵਾ ਭਾਵਨਾ ਭਰਪੂਰ ਉਪਰਾਲੇ ਦਾ ਮਕਸਦ ਨਵੇਂ ਸਾਲ ਦੀ ਸ਼ੁਰੂਆਤ ਸੇਵਾ, ਸਾਂਝ ਅਤੇ ਭਾਈਚਾਰਕ ਭਾਵਨਾ ਨਾਲ ਕਰਨਾ ਸੀ | ਇਸ ਲਈ ਸਵੇਰ ਤੋਂ ਹੀ ਗੁਰੂ ਘਰ ਆ ਰਹੀਆਂ ਸੰਗਤਾਂ ਲਈ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਸਿੱਖਿਆ ਅਨੁਸਾਰ ਨਿਸ਼ਕਾਮ ਸੇਵਾ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਨੇਕੀ ਹੈ ਅਤੇ ਅਜਿਹੇ ਕਾਰਜ ਸਮਾਜ ਵਿਚ ਆਪਸੀ ਪ੍ਰੇਮ ਅਤੇ ਏਕਤਾ ਨੂੰ ਮਜ਼ਬੂਤ ਕਰਦੇ ਹਨ¢ ਇਸ ਮੌਕੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਧ-ਚੜ੍ਹ ਕੇ ਸੇਵਾ ਵਿਚ ਭਾਗ ਲਿਆ ਅਤੇ ਸੰਗਤਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ¢ ਇਸ ਮੌਕੇ ਦੀਦਾਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ:ਸਿੱ:, ਕਮਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐ:ਸਿੱ ਅਤੇ ਸਮੂਹ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਡਾ. ਸੋਨਾ ਥਿੰਦ ਨੇ ਨਵੇਂ ਸਾਲ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਾਂਝਾ ਕੀਤਾ ਚਾਹ ਦਾ ਕੱਪ ਅਗਲੀ ਖ਼ਬਰ ਦੀ ਪਟਿਆਲਾ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਇਆ ਧਾਰਮਿਕ ਸਮਾਗਮ
Ad Position 24