28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਵਿਧਾਇਕ ਰਾਏ ਨੇ ਸਰਹਿੰਦ ਦੇ ਵਾਰਡ ਨੰ. 2 ਵਿਖੇ ਵਿਕਾਸ ਕਾਰਜਾਂ ਦਾ ਕੰਮ ਸ਼ੁਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 02-01-2026
ਫ਼ਤਹਿਗੜ੍ਹ ਸਾਹਿਬ, 1 ਜਨਵਰੀ (ਮਨਪ੍ਰੀਤ ਸਿੰਘ)-ਨਵੇਂ ਸਾਲ ਦੀ ਆਮਦ 'ਤੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਸ਼ਹਿਰ ਵਾਸੀਆਂ ਨੂੰ ਵਿਕਾਸ ਕਾਰਜਾਂ ਦਾ ਤੋਹਫ਼ਾ ਦਿੰਦੇ ਹੋਏ, ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰ. 2 ਦੇ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ | ਇਸ ਮੌਕੇ ਵਿਧਾਇਕ ਰਾਏ ਨੇ ਸ਼ਹਿਰ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਲ ਦੇ ਪਹਿਲੇ ਹੀ ਦਿਨ ਨਗਰ ਕੌਂਸਲ ਸਰਹਿੰਦ ਦੇ ਅਧੀਨ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਹਨ ਅਤੇ ਵਿਕਾਸ ਕਾਰਜ ਨਿਰੰਤਰ ਇਸੇ ਤਰ੍ਹਾਂ ਜਾਰੀ ਰਹਿਣਗੇ | ਉਨ੍ਹਾਂ ਦੱਸਿਆ ਕਿ ਵਾਰਡ ਨੰ. 2 ਦੇ ਵਿਚ ਗਲੀ ਨੰ. 13, 14 ਅਤੇ 15 ਨੂੰ ਇੰਟਰਲੋਕ ਟਾਈਲਾਂ ਦੇ ਨਾਲ ਕਰੀਬ 47 ਲੱਖ ਰੁਪਏ ਦੀ ਲਾਗਤ ਦੇ ਨਾਲ ਪੱਕਾ ਕੀਤਾ ਜਾ ਰਿਹਾ ਹੈ | ਇਸ ਤੋਂ ਪਹਿਲਾਂ ਬਰਸਾਤਾਂ ਦੇ ਦੌਰਾਨ ਸ਼ਹਿਰ ਵਾਸੀਆਂ ਨੂੰ ਭਾਰੀ ਮਸ਼ੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਲੋਕ ਸਹੂਲਤਾਂ ਤੋਂ ਸੱਖਣੇ ਸਨ | ਹੁਣ ਸੀਵਰੇਜ ਦਾ ਕੰਮ ਪੂਰਾ ਹੋ ਚੁੱਕਿਆ ਹੈ ਅਤੇ ਇੰਟਰਲੋਕ ਟਾਈਲਾਂ ਦੇ ਨਾਲ ਗਲੀਆਂ ਨੂੰ ਪੱਕਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਲ 2026 ਨੂੰ ਵਿਕਾਸ ਦੇ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ | ਇਸ ਸਾਲ ਦੇ ਵਿਚ ਵਿਕਾਸ ਦੇ ਕੰਮ ਨਿਰੰਤਰ ਜਾਰੀ ਰੱਖੇ ਜਾਣਗੇ ਅਤੇ ਵਿਕਾਸ ਕਾਰਜਾਂ ਦੇ ਨਾਲ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਕੁਮਾਰ ਸੋਨੂੰ, ਅਸੀਸ ਅਤਰੀ, ਪਿ੍ਤਪਾਲ ਜੱਸੀ, ਬਹਾਦਰ ਖ਼ਾਨ, ਗੋਲਡੀ ਬ੍ਰਾਹਮਣ ਮਾਜਰਾ, ਅਮਰੀਕ ਸਿੰਘ ਬਾਲਪੁਰ, ਜਗਰੂਪ ਨੰਬਰਦਾਰ, ਅਸੀਸ ਸੂਦ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵੇਂ ਵਰ੍ਹੇ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਟੇਕਿਆ ਮੱਥਾ ਅਗਲੀ ਖ਼ਬਰ ਡੀ.ਸੀ. ਡਾ. ਸੋਨਾ ਥਿੰਦ ਨੇ ਨਵੇਂ ਸਾਲ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਾਂਝਾ ਕੀਤਾ ਚਾਹ ਦਾ ਕੱਪ
Ad Position 24