28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 02-01-2026
ਦੇਵੀਗੜ੍ਹ, 1 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਜਾਗਦੇ ਰਹੋ ਯੂਥ ਕਲੱਬ' ਵਲੋਂ ਖ਼ੂਨਦਾਨ ਕੈਂਪ ਦੇਵੀਗੜ੍ਹ ਵਿਖੇ ਲਗਾਇਆ ਗਿਆ | ਇਸ ਕੈਂਪ 'ਚ ਇਲਾਕੇ ਦੇ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਮਾਨਵਤਾ ਦੀ ਭਲਾਈ ਲਈ ਖ਼ੂਨਦਾਨ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਖ਼ੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਾਨੂੰ ਕੁਰਬਾਨੀ ਅਤੇ ਸੇਵਾ ਦਾ ਮਾਰਗ ਦਿਖਾਉਂਦਾ ਹੈ ਅਤੇ ਖ਼ੂਨਦਾਨ ਤੋਂ ਵੱਡੀ ਕੋਈ ਸੇਵਾ ਨਹੀਂ ਹੈ ਕਿਉਂਕਿ ਇਹ ਕਿਸੇ ਮਨੁੱਖ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਦੌਰ 'ਚ ਜਿੱਥੇ ਨੌਜਵਾਨ ਪੀੜ੍ਹੀ ਨਸ਼ਿਆਂ ਅਤੇ ਗਲਤ ਰਾਹਾਂ ਵੱਲ ਭਟਕ ਰਹੀ ਹੈ, ਉੱਥੇ 'ਜਾਗਦੇ ਰਹੋ ਯੂਥ ਕਲੱਬ' ਵਰਗੀਆਂ ਸੰਸਥਾਵਾਂ ਨੌਜਵਾਨਾਂ ਨੂੰ ਸਮਾਜ ਸੇਵਾ ਨਾਲ ਜੋੜ ਕੇ ਸ਼ਲਾਘਾਯੋਗ ਕੰਮ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸਭ ਕੁਝ ਵਾਰ ਦਿੱਤਾ ਸੀ, ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਦਿਆਂ ਖ਼ੂਨਦਾਨ ਕਰਨਾ ਇਕ ਸੱਚੀ ਸ਼ਰਧਾਂਜਲੀ ਹੈ | ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਖ਼ੂਨ ਦੇ ਯੂਨਿਟ ਇਕੱਤਰ ਕੀਤੇ ਗਏ | ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਏ ਗਏ ਇਸ ਕੈਂਪ 'ਚ ਸੁਰੱਖਿਆ ਅਤੇ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਗਿਆ | ਕਲੱਬ ਦੇ ਪ੍ਰਧਾਨ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ 'ਚ ਵੀ ਅਜਿਹੇ ਸਮਾਜ ਭਲਾਈ ਦੇ ਕੰਮ ਜਾਰੀ ਰੱਖਣ ਦਾ ਪ੍ਰਣ ਲਿਆ | ਇਸ ਮੌਕੇ ਕਲੱਬ ਦੇ ਅਹੁਦੇਦਾਰ, ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ 'ਚ ਹਾਜ਼ਰ ਸਨ | ਇਸ ਮੌਕੇ ਮੁਖ਼ਤਿਆਰ ਸਿੰਘ, ਅਮਨਦੀਪ ਸਿੰਘ, ਕਰਮਵੀਰ ਸਿੰਘ ਰਾਣਾ ਅਤੇ ਲਖਮੀਰ ਸਿੰਘ ਸਲੋਟ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਢੋਲ ਮਾਰਚ ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ 23 ਸਰਬੋਤਮ ਪੁਸਤਕ ਪੁਰਸਕਾਰਾਂ (2026) ਲਈ ਪੁਸਤਕਾਂ ਦੀ ਮੰਗ
Ad Position 24