ਨਵੇਂ ਸਾਲ ਦੀ ਆਮਦ ਮੌਕੇ ਫਰੌਰ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ
ਅਜੀਤ ਡੈਸਕ
02-01-2026
ਬਾਬਾ ਸਰਬਜੀਤ ਸਿੰਘ ਭੱਲਾ ਵਲੋਂ ਨਵੇਂ ਸਾਲ ਨੂੰ ਜੀ ਆਇਆਂ ਕਿਹਾ ਅਤੇ ਆਪਣੇ ਸੰਬੋਧਨ 'ਚ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ | ਉਨ੍ਹਾਂ ਸੰਗਤ ਨੂੰ ਗੁਰੂ ਦੇ ਲੜ ਲੱਗਣ ਦੀ ਪ੍ਰੇਰਨਾ ਦਿੰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਸੰਗਤ ਵਲੋਂ ਵਾਹਿਗੁਰੂ ਵਾਹਿਗੁਰੂ ਦਾ ਨਾਮ ਦਾ ਗੁਣ ਗਾਣ ਕਰਦਿਆਂ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ | ਸਮਾਗਮ ਦੌਰਾਨ ਵੱਡੀ ਗਿਣਤੀ 'ਚ ਖਮਾਣੋਂ ਇਲਾਕੇ ਤੇ ਦੂਰ ਦੁਰੇਡੇ ਦੀ ਸੰਗਤ ਨੇ ਹਾਜ਼ਰੀ ਭਰੀ ਅਤੇ ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਪਹੁੰਚੇ ਕੀਰਤਨੀ ਜਥਿਆਂ ਅਤੇ ਸੰਗਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ |