28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 02-01-2026
ਫ਼ਤਹਿਗੜ੍ਹ ਸਾਹਿਬ, 1 ਜਨਵਰੀ (ਬਲਜਿੰਦਰ ਸਿੰਘ)-ਗੁਰਦੁਆਰਾ ਸਿੰਘ ਸਭਾ ਬਾਬਾ ਫ਼ਤਹਿ ਸਿੰਘ ਪ੍ਰੀਤ ਨਗਰ ਸਰਹਿੰਦ ਵਿਖੇ ਨਵੇਂ ਸਾਲ ਦੀ ਆਮਦ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਵਪ੍ਰੀਤ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਬੱਬਲ ਨੇ ਦੱਸਿਆ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਤੇ ਕੀਰਤਨ ਸਰਵਣ ਕਰਵਾਉਣਗੇ | ਇਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ 'ਤੇ ਪ੍ਰਧਾਨ ਹਰਵਿੰਦਰ ਸਿੰਘ ਬੱਬਲ, ਬਲਵਿੰਦਰ ਸਿੰਘ ਸੋਹੀ, ਖ਼ਜ਼ਾਨਚੀ ਮੁਖਤਿਆਰ ਸਿੰਘ, ਮਾਸਟਰ ਅਜੀਤ ਸਿੰਘ ਸਕੱਤਰ, ਪ੍ਰੀਤਮ ਸਿੰਘ ਨਾਗਰਾ, ਐਸ.ਐਸ. ਬਾਠ, ਪਰਵਿੰਦਰ ਸਿੰਘ ਦਿਓਲ, ਸਤਵੀਰ ਸਿੰਘ ਗਡਹੇੜਾ, ਰਘਵੀਰ ਸਿੰਘ ਸੂਦਨ, ਜਰਨੈਲ ਸਿੰਘ ਬੀਰੂ, ਮਨਮੋਹਨ ਸਿੰਘ ਮਕਾਰੋਂਪੁਰ, ਬਲਜੀਤ ਸਿੰਘ ਭੁੱਟਾ, ਅਮਰਜੀਤ ਸਿੰਘ, ਦਵਿੰਦਰ ਸਿੰਘ ਚੀਮਾ, ਦਵਿੰਦਰ ਸਿੰਘ ਡੀ.ਐਸ, ਸੁਰਜਨ ਸਿੰਘ, ਸਵਰਨ ਸਿੰਘ, ਕੁਲਦੀਪ ਸਿੰਘ, ਗੁਰਸੇਵਕ ਸਿੰਘ, ਗਿਆਨ ਸਿੰਘ, ਅੰਗਰੇਜ ਸਿੰਘ, ਕਿਰਪਾਲ ਸਿੰਘ ਢਿੱਲੋਂ, ਸੁਰਜੀਤ ਸਿੰਘ, ਅਮਰਜੀਤ ਸਿੰਘ, ਡਾ. ਦਿਨੇਸ਼, ਜਸਵਿੰਦਰ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਸਕੂਲ ਨੂੰ ਮਿਲਿਆ ਜਨਰੇਟਰ <br/> ਅਗਲੀ ਖ਼ਬਰ ਨਵੇਂ ਸਾਲ ਦੀ ਆਮਦ ਮੌਕੇ ਫਰੌਰ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ
Ad Position 24