28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨੂਰਪੁਰ ਬੇਦੀ ਸਕੂਲ ਨੂੰ ਮਿਲਿਆ ਜਨਰੇਟਰ <br/>

Ad Position 21
No active advertisement
ਅਜੀਤ ਡੈਸਕ 02-01-2026
ਨੂਰਪੁਰ ਬੇਦੀ, 1 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੀ. ਐਮ. ਸ੍ਰੀ ਸੀਨੀਅਰ ਸੈਕੰਡਰੀ ਨੂਰਪੁਰ ਬੇਦੀ ਵਿਖੇ ਡੀ. ਡੀ. ਓ. ਪਿ੍ੰ. ਜਗਤਾਰ ਸਿੰਘ ਦੇ ਉਪਰਾਲੇ ਸਦਕਾ ਨਵਾਂ ਜਨਰੇਟਰ ਖਰੀਦਿਆ | ਜਿਸ ਨਾਲ ਵਿਦਿਆਰਥੀਆਂ ਨੂੰ ਗਰਮੀ ਤੇ ਬਰਸਾਤ ਦੇ ਮੌਸਮ ਦੌਰਾਨ ਬਿਜਲੀ ਕੱਟਾਂ ਤੋਂ ਰਾਹਤ ਮਿਲੇਗੀ | ਇਸ ਬਾਰੇ ਸਕੂਲ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਸਕੂਲ 'ਚ ਲਗਪਗ 600 ਵਿਦਿਆਰਥੀ ਪੜ੍ਹ ਰਹੇ ਹਨ | ਬਿਜਲੀ ਕੱਟਾਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਪ੍ਰੇਸ਼ਾਨੀ ਨੂੰ ਦੂਰ ਕਰਦਿਆਂ ਸਕੂਲ ਦੇ ਡੀ. ਡੀ. ਓ. ਜਗਤਾਰ ਸਿੰਘ ਦੀ ਅਗਵਾਈ 'ਚ ਸਕੂਲ ਵਿਚ 2.50000 ਲੱਖ ਕੀਮਤ ਦਾ ਜਨਰੇਟਰ ਲਿਆਂਦਾ ਗਿਆ | ਪਿ੍ੰ. ਜਗਤਾਰ ਸਿੰਘ ਵਲੋਂ ਸਕੂਲ ਇੰਚਾਰਜ ਅਨਿਲ ਕੁਮਾਰ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨਾਂ ਦੀ ਮਿਹਨਤ ਸਦਕਾ ਸਕੂਲ ਜਿਥੇ ਬੁਨਿਆਦੀ ਸਹੂਲਤਾਂ ਦੀਆਂ ਲੋੜਾਂ ਪੂਰੀਆਂ ਕਰ ਰਿਹਾ ਹੈ, ਉੱਥੇ ਅਨੁਸ਼ਾਸਨ ਤੇ ਪੜ੍ਹਾਈ 'ਚ ਵੀ ਆਪਣਾ ਨਾਂਅ ਬਣਾ ਰਿਹਾ ਹੈ | ਨਵਾਂ ਜਰਨੇਟਰ ਆਉਣ ਤੇ ਸਮੂਹ ਸਕੂਲ ਸਟਾਫ਼ ਨੇ ਪਿ੍ੰ. ਜਗਤਾਰ ਸਿੰਘ ਦਾ ਧੰਨਵਾਦ ਕੀਤਾ | ਇਸ ਮੌਕੇ ਲੈਕ. ਦਰਸ਼ਨ ਸਿੰਘ, ਲੈਕ. ਜਸਵਿੰਦਰ ਸਿੰਘ, ਲੈਕ. ਕੁਲਵਿੰਦਰ ਕੌਰ, ਜਤਿੰਦਰਪਾਲ ਸਿੰਘ, ਗੁਰਿੰਦਰ ਕੌਰ ਤੇ ਨੀਰਜ਼ ਬਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਹੰਸਾਲੀ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਨਵੇਂ ਸਾਲ ਦੀ ਆਮਦ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
Ad Position 24