28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਹੰਸਾਲੀ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 02-01-2026
ਫ਼ਤਹਿਗੜ੍ਹ ਸਾਹਿਬ,1 ਜਨਵਰੀ (ਮਨਪ੍ਰੀਤ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਬਰਸੀ ਹੰਸਾਲੀ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਈ ਗਈ | ਇਸ ਮੌਕੇ ਦੂਰ ਦੁਰਾਡੇ ਤੋਂ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਘਰੋਂ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਵੀ ਗੁਰੂ ਘਰ ਨਤਮਸਤਕ ਹੋਣ ਦੇ ਲਈ ਪਹੁੰਚੇ, ਜਿਨ੍ਹਾਂ ਨੂੰ ਗੱਦੀ ਨਸ਼ੀਨ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਵਿਸ਼ੇਸ਼ ਤੌਰ 'ਤੇ ਸਿਰੋਪਾਉ ਪਾ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਬਹੁਤ ਹੀ ਕਰਨੀ ਦੇ ਮਾਲਕ ਸਨ, ਉਨ੍ਹਾਂ ਦੇ ਦਰਸ਼ਨ ਕਰਨ ਲਈ ਸੰਗਤਾਂ ਦੇਸ਼ ਵਿਦੇਸ਼ ਤੋਂ ਇੱਥੇ ਪਹੁੰਚਦੀਆਂ ਸਨ, ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਦੇ 'ਤੇ ਹੁਣ ਸਦਾ ਹੀ ਮੇਲੇ ਲੱਗਦੇ ਹਨ | ਉਨ੍ਹਾਂ ਕਿਹਾ ਕਿ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿਚ ਲਗਾਇਆ ਹੈ | ਉਨ੍ਹਾਂ ਨੇ ਹਮੇਸ਼ਾ ਹੀ ਲੋੜਵੰਦਾਂ, ਦੁਖੀਆਂ ਅਤੇ ਜ਼ਰੂਰਤਮੰਦਾਂ ਦੀ ਬਾਂਹ ਫੜੀ ਹੈ | ਉਨ੍ਹਾਂ ਕਿਹਾ ਕਿ ਧਰਮ ਕੋਈ ਵੀ ਹੋਵੇ, ਧਰਮ ਸਾਨੂੰ ਜੋੜਨ ਦਾ ਕੰਮ ਕਰਦਾ ਹੈ | ਸਾਡੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ | ਅਜਿਹੇ ਵਿਚ ਸਾਡਾ ਫ਼ਰਜ਼ ਬਣਦਾ ਹੈ ਕਿ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮੇਸ਼ ਪੁਨੀਆ, ਪਿ੍ਤਪਾਲ ਜੱਸੀ, ਬਲਕਾਰ ਸਿੰਘ ਨਬੀਪੁਰ, ਪੀ.ਏ ਸਤੀਸ਼ ਲਟੌਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਸਪਾ ਵਲੋਂ ਮਨਰੇਗਾ ਦਾ ਨਾਂਅ ਬਦਲੇ ਦੇ ਜਾਣ ਖ਼ਿਲਾਫ਼ ਜ਼ਿਲ੍ਹਾ ਹੈੱਡਕੁਆਰਟਰ 'ਤੇ ਧਰਨਾ ਅੱਜ ਅਗਲੀ ਖ਼ਬਰ ਨੂਰਪੁਰ ਬੇਦੀ ਸਕੂਲ ਨੂੰ ਮਿਲਿਆ ਜਨਰੇਟਰ <br/>
Ad Position 24