28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬਸਪਾ ਵਲੋਂ ਮਨਰੇਗਾ ਦਾ ਨਾਂਅ ਬਦਲੇ ਦੇ ਜਾਣ ਖ਼ਿਲਾਫ਼ ਜ਼ਿਲ੍ਹਾ ਹੈੱਡਕੁਆਰਟਰ 'ਤੇ ਧਰਨਾ ਅੱਜ

Ad Position 21
No active advertisement
ਅਜੀਤ ਡੈਸਕ 02-01-2026
ਖਮਾਣੋਂ, 1 ਜਨਵਰੀ (ਮਨਮੋਹਣ ਸਿੰਘ ਕਲੇਰ)-ਬਹੁਜਨ ਸਮਾਜ ਪਾਰਟੀ ਹਲਕਾ ਬਸੀ ਪਠਾਣਾਂ ਦੇ ਪ੍ਰਧਾਨ ਕੁਲਵੰਤ ਸਿੰਘ ਖਮਾਣੋਂ ਨੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ 'ਆਪ' ਸਰਕਾਰ ਨੂੰ ਕਰੜੇੇ ਹੱਥੀਂ ਲੈਂਦਿਆਂ ਕਿਹਾ ਕਿ ਆਪਸ ਵਿਚ ਮਿਲੀ ਭੁਗਤ ਰਾਹੀਂ ਮਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ਤੇ ਡਾਕਾ ਮਾਰ ਕੇ ਮਨਰੇਗਾ ਸਕੀਮ ਬੰਦ ਕਰਨ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਕਿ ਹੁਣ ਤੱਕ ਇਸ ਲੋਕਤੰਤਰਿਕ ਦੇਸ਼ ਵਿਚ ਦੇਸ਼ ਦੀ ਜਨਤਾ ਨੇ ਕਾਰਪੋਰੇਟ ਪੱਖੀ ਜਿੰਨੀਆਂ ਵੀ ਸਰਕਾਰਾਂ ਬਣਾਈਆਂ ਹਨ , ਉਨ੍ਹਾਂ ਦਾ ਹੁਣ ਤੱਕ ਇਹ ਹੀ ਕਿਰਦਾਰ ਰਿਹਾ ਹੈ ਕਿ ਅਮੀਰਾਂ ਨੂੰ ਗੱਫੇ ਅਤੇ ਗ਼ਰੀਬਾਂ ਨੂੰ ਧੱਫੇ | ਇਸ ਨੀਤੀ ਨੂੰ ਬਹੁਜਨ ਸਮਾਜ ਪਾਰਟੀ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਦੀ ਬਲਕਿ ਮਜ਼ਦੂਰਾਂ ਨੂੰ ਸਾਲ ਵਿਚ 300 ਦਿਨਾਂ ਦਾ ਪੱਕਾ ਰੁਜ਼ਗਾਰ, 700 ਰੁਪਏ ਦਿਹਾੜੀ ਕੀਤੀ ਜਾਵੇ ਉਨ੍ਹਾਂ ਆਪਣੇ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਬਸਪਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵਲੋਂ ਦਿੱਤੇ ਸੱਦੇ ਤੇ ਮਜ਼ਦੂਰ ਮਾਰੂ ਨੀਤੀ ਦੇ ਵਿਰੋਧ ਵਿਚ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਪੰਜਾਬ ਵਿਚ ਜ਼ਿਲ੍ਹਾ ਹੈਡਕੁਆਰਟਰਾਂ ਤੇ ਧਰਨੇ ਮੁਜ਼ਾਹਰੇ ਕਰਕੇ ਕੇਂਦਰ ਅਤੇ 'ਆਪ' ਸਰਕਾਰ ਦੀ ਮਜ਼ਦੂਰ ਮਾਰੂ ਨੀਤੀ ਨੂੰ ਵਾਪਸ ਲੈਣ ਲਈ ਡੀ.ਸੀ. ਰਾਹੀਂ ਪੰਜਾਬ ਗਵਰਨਰ ਨੂੰ ਮੈਮੋਰੰਡਮ ਦਿੱਤੇ ਜਾਣੇ ਹਨ ਇਸ ਲਈ ਮਜ਼ਦੂਰ ਪੱਖੀ ਸਾਰੀਆਂ ਜਥੇਬੰਦੀਆਂ ਨੂੰ ਇਸ ਧਰਨੇ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ | ਇਸ ਧਰਨੇ ਨੂੰ ਕੁਲਵੰਤ ਸਿੰਘ ਮਹਿਤੋਂ ਜਨਰਲ ਸਕੱਤਰ, ਗੁਰਮੀਤ ਸਿੰਘ ਚੋਬਦਾਰਾਂ, ਜ਼ਿਲੇ੍ਹ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਸੰਬੋਧਨ ਕਰਨਗੇ | ਸਾਰੇ ਪਿੰਡਾਂ ਦੇ ਮਨਰੇਗਾ ਵਰਕਰਾਂ ਨੂੰ ਇਸ ਧਰਨੇ ਵਿਚ ਸ਼ਾਮਿਲ ਹੋਣ ਦੀ ਅਪੀਲ ਹੈ |
Ad Position 22
No active advertisement
ਪਿਛਲੀ ਖ਼ਬਰ ਓਪਨ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਵਿਦਿਆਰਥੀਆਂ ਨੇ ਜਿੱਤੇ ਤਗਮੇ ਅਗਲੀ ਖ਼ਬਰ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਹੰਸਾਲੀ ਸਾਹਿਬ ਵਿਖੇ ਹੋਏ ਨਤਮਸਤਕ
Ad Position 24