ਮੰਡੀ ਗੋਬਿੰਦਗੜ੍ਹ, 1 ਜਨਵਰੀ (ਇਕਬਾਲਦੀਪ ਸੰਧੂ)-ਅੰਮਿ੍ਤਸਰ ਵਿਚ ਆਯੋਜਿਤ ਓਪਨ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਅਮਨ ਸਪੋਰਟਸ ਕਲੱਬ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਿਲ ਕਰਦੇ ਸੋਨੇ ਚਾਂਦੀ ਦੇ ਤਗਮੇ ਹਾਸਲ ਕੀਤੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਸਵਰਣ ਸਿੰਘ ਚੀਮਾ ਨੇ ਦੱਸਿਆ ਕਿ ਕਲੱਬ ਦੇ ਖਿਡਾਰੀਆਂ ਨੇ ਵੱਖ-ਵੱਖ ਵਰਗਾਂ 'ਚ ਆਪਣੀ ਕਾਬਲੀਅਤ, ਅਨੁਸ਼ਾਸਨ ਅਤੇ ਮਿਹਨਤ ਨਾਲ ਕਈ ਤਗਮੇ ਜਿੱਤ ਕੇ ਜ਼ਿਲ੍ਹੇ ਅਤੇ ਕਲੱਬ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕੋਚ ਅਮਨਦੀਪ ਕੌਰ ਨੇ ਕਿਹਾ ਤਗਮੇ ਹਾਸਲ ਕਰਨ ਵਾਲਿਆਂ ਦੇ ਖਿਡਾਰੀਆਂ ਵਿਚ ਮਨਸਿਰਤ ਕੌਰ, ਜਸਮੀਤ ਸਿੰਘ, ਅਦਿਤਿਆ ਕੁਮਾਰ, ਅਨੁਜ ਸ਼ਰਮਾ, ਸਹਿਜ ਕੌਰ, ਰਾਜਦੀਪ ਸਿੰਘ, ਜੈਸਮੀਨ ਕੌਰ ਨੇ ਸੋਨ ਤਗਮੇ ਜਦਕਿ ਸੁਸ਼ੀਲ ਕੁਮਾਰ ਅਤੇ ਪ੍ਰੀਤਮ ਨੇ ਕਾਂਸੀ ਦੇ ਤਗਮੇ ਜਿੱਤੇ ਹਨ | ਇਸ ਦੇ ਨਾਲ ਹੀ ਨਵੇਂ ਸਾਲ ਦੀ ਸ਼ੁਰੂਆਤ ਉਨ੍ਹਾਂ ਨੇ ਜੇਤੂ ਟਰਾਫ਼ੀ ਦੇ ਨਾਲ ਕੀਤੀ ਅਤੇ ਖਿਡਾਰੀਆਂ ਤੇ ਮਾਪਿਆਂ ਨੂੰ ਵਧਾਈ ਵੀ ਦਿੱਤੀ |