ਅਮਲੋਹ, 1 ਜਨਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਭਗਤ ਪੂਰਨ ਸਿੰਘ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ ਨਵੇਂ ਸਾਲ ਦੀ ਆਮਦ ਅਤੇ ਇਲਾਕੇ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਭਲਾਈ ਲਈ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਸੌਂਟੀ ਵਿਖੇ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਧਾਰਮਿਕ ਸਮਾਗਮ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ | ਇਸ ਮੌਕੇ ਕਰਵਾਏ ਸਮਾਗਮ ਵਿਚ ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਉੱਥੇ ਹੀ ਭਾਜਪਾ ਆਗੂ ਸੰਦੀਪ ਸਿੰਘ ਬਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਐੱਸ.ਐੱਮ.ਓ. ਡਾ. ਜਸਪ੍ਰੀਤ ਸਿੰਘ, ਬਲਤੇਜ ਸਿੰਘ ਮਹਿਮੂਦਪੁਰ ਅਤੇ ਚੇਅਰਮੈਨ ਵਿਨੇ ਪੂਰੀ ਵੀ ਪਹੁੰਚੇ | ਇਸ ਮੌਕੇ ਸੰਬੋਧਨ ਕਰਦਿਆਂ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਸਾਨੂੰ ਗੁਰੂ ਦੇ ਚਰਨਾਂ ਵਿਚ ਕਰਨੀ ਚਾਹੀਦੀ ਹੈ ਤਾਂ ਜੋ ਸਮਾਜ ਵਿਚ ਸੁੱਖ, ਸ਼ਾਂਤੀ ਬਣੀ ਰਹੇ | ਉਨ੍ਹਾਂ ਨੇ ਭਗਤ ਪੂਰਨ ਸਿੰਘ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਦੌਰਾਨ ਸੁਸਾਇਟੀ ਦੇ ਪ੍ਰਧਾਨ ਚਮਕੌਰ ਸਿੰਘ ਤੰਦਾ ਬੱਧਾ ਵਲੋਂ ਸਾਥੀਆਂ ਸਮੇਤ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਅਤੇ ਆਗੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭਗਤ ਪੂਰਨ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਚਮਕੌਰ ਸਿੰਘ ਤੰੰਦਾ ਬੱਧਾ, ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਟਿੱਬੀ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਸਕੱਤਰ ਇੰਜੀ. ਪਿ੍ਥੀਪਾਲ ਸਿੰਘ, ਕੁਲਜੀਤ ਸਿੰਘ, ਬਲਜੀਤ ਸਿੰਘ ਵਿੱਤ ਸਕੱਤਰ, ਸਹਾਇਕ ਸਕੱਤਰ ਸ਼ੈਲੀ ਭੜੀ, ਪੈੱ੍ਰਸ ਸਕੱਤਰ ਪ੍ਰਗਟ ਸਿੰਘ ਬੜਿੰਗ, ਗੁਰਦਰਸ਼ਨ ਸਿੰਘ ਐੱਸ.ਡੀ.ਓ., ਐੱਸ.ਡੀ.ਓ ਦਵਿੰਦਰਜੀਤ ਸਿੰਘ, ਦਰਸ਼ਨ ਸਿੰਘ ਬਾਬਾ, ਇੰਜੀ. ਰਵਿੰਦਰ ਸਿੰਘ, ਸੁਖਦੇਵ ਸਿੰਘ ਬੈਣੀ, ਗੁਰਮਿੰਦਰ ਸਿੰਘ, ਗੁਰਦੀਪ ਸਿੰਘ ਘਟੌੜਾ, ਸੰਤੋਖ ਸਿੰਘ ਕਲਿਆਣ, ਰਾਜਿੰਦਰਪਾਲ ਸਿੰਘ, ਬੱਬੀ ਆਦਿ ਸੰਗਤਾਂ ਮੌਜੂਦ ਸਨ |