21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮਨਰੇਗਾ ਦਾ ਨਾਂਅ ਬਦਲਣ ਦੇ ਵਿਰੋਧ 'ਚ ਬਸਪਾ ਵਲੋਂ ਜ਼ਿਲ੍ਹਾ ਪੱਧਰੀ ਰੋਹ ਭਰਿਆ ਪ੍ਰਦਰਸ਼ਨ <br/>

Ad Position 21
No active advertisement
ਬਸਪਾ ਦੇ ਆਗੂ ਤੇ ਵਰਕਰ ਪ੍ਰਦਰਸ਼ਨ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ : ਕਰਨ <br/> 03-01-2026
ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਜੋਨ ਇੰਚਾਰਜ ਕੁਲਵੰਤ ਸਿੰਘ ਮਹਿਤੋਂ ਦੀ ਅਗਵਾਈ ਹੇਠ ਅੱਜ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਦੁਆਰਾ ਮਨਰੇਗਾ ਦਾ ਨਾਂਅ ਬਦਲ ਕੇ ਮਜ਼ਦੂਰਾਂ ਦੇ ਰੁਜ਼ਗਾਰ 'ਤੇ ਡਾਕਾ ਮਾਰਨ ਲਈ ਲਿਆਂਦੇ ਜਾ ਰਹੇ ਨਵੇਂ ਮਿਸ਼ਨ ਦੇ ਵਿਰੋਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਜ਼ਬਰਦਸਤ ਰੋਹ ਭਰਿਆ ਵਿਖਾਵਾ ਕੀਤਾ ਗਿਆ, ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਉਪਰੰਤ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੂੰ ਮੈਮੋਰੰਡਮ ਦਿੱਤਾ ਗਿਆ | ਇਸ ਮੌਕੇ ਬਸਪਾ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ 'ਆਪ' ਸਰਕਾਰ ਮਿਲੀ ਭੁਗਤ ਕਰਕੇ ਮਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ 'ਤੇ ਡਾਕਾ ਮਾਰਨ ਦੀ ਯੋਜਨਾ ਘੜ ਰਹੀ ਹੈ, ਜਿਸ ਨੂੰ ਮਿਸ਼ਨ ਦਾ ਰੂਪ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰਤ ਦੀ ਸੱਤਾ 'ਤੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਇਕੋ ਮਕਸਦ ਰਿਹਾ ਹੈ ਕਿ ਅਮੀਰਾਂ ਨੂੰ ਗੱਫੇ ਅਤੇ ਗ਼ਰੀਬਾਂ ਨੂੰ ਧੱਫੇ, ਜਿਸ ਨੂੰ ਬਸਪਾ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀ ਜੀ.ਰਾਮ.ਜੀ ਸਕੀਮ ਦਾ ਅਸਲ ਸੱਚ ਪਿੰਡਾਂ ਦੀਆਂ ਸੱਥਾਂ ਵਿਚ ਲੋਕ ਇਕੱਠ ਕਰਕੇ ਲਿਆਂਦਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵਲੋਂ ਦਿੱਤੇ ਸੱਦੇ 'ਤੇ ਮਜ਼ਦੂਰ ਮਾਰੂ ਨੀਤੀ ਦੇ ਵਿਰੋਧ ਵਿਚ ਅੱਜ ਇਹ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜਦੋਂ ਤੱਕ ਨਵੀਂ ਸਕੀਮ ਨੂੰ ਰੱਦ ਕਰਕੇ ਮਨਰੇਗਾ ਨੂੰ ਬਹਾਲ ਨਹੀਂ ਕੀਤਾ ਜਾਂਦਾ, ਇਹ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋਂ, ਗੁਰਮੀਤ ਸਿੰਘ ਚੋਬਦਾਰਾਂ, ਪਾਲ ਸਿੰਘ ਜ਼ਿਲ੍ਹਾ ਪ੍ਰਧਾਨ, ਸਰਦਾਰਾ ਸਿੰਘ ਨਬੀਪੁਰ, ਮਾਸਟਰ ਮੋਹਨ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਕੁਲਵੰਤ ਸਿੰਘ ਪਾਂਧੀ, ਨਾਹਰ ਸਿੰਘ, ਸੋਹਣ ਸਿੰਘ, ਸ਼ੇਰ ਸਿੰਘ, ਜੋਗਿੰਦਰ ਸਿੰਘ ਹਰਲਾਲਪੁਰ, ਬਲਦੇਵ ਸਿੰਘ ਬੇਦੀ, ਗਗਨਜੀਤ ਸਿੰਘ ਟਿਵਾਣਾ, ਪਾਲ ਸਿੰਘ ਅਨਾਇਤਪੁਰਾ, ਛੋਟਾ ਸਿੰਘ ਨੰਦਪੁਰ ਕੇਸ਼ੋਂ, ਸ਼ਿੰਦਰਪਾਲ ਸਿੰਘ, ਗੁਰਮੀਤ ਸਿੰਘ ਲਟੌਰ, ਰੁਪਿੰਦਰ ਸਿੰਘ, ਬੇਅੰਤ ਸਿੰਘ ਟਿੱਬੀ, ਡਾ. ਰਾਮ ਚੰਦ ਅਮਲੋਹ, ਕਾਕਾ ਸਿੰਘ ਨਲੀਨੀ, ਚਰਨ ਕੌਰ, ਮਨਰੇਗਾ ਵਰਕਰ ਮਹਿੰਦਰ ਕੌਰ, ਜਸਵੰਤ ਕੌਰ, ਗੁਰਮੀਤ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ, ਸਤਪਾਲ ਕੌਰ, ਗੁਲਜਾਰ ਕੌਰ, ਬਲਜਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਬਸਪਾ ਆਗੂ ਤੇ ਵਰਕਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਾਨੂੰਨ ਵਿਰੁੱਧ ਕਾਂਗਰਸ ਵਲੋਂ ਪਿੰਡ ਮਹਿਦੂਦਾਂ 'ਚ ਜ਼ੋਰਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਰੱਖੜਾ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦੀ ਲਹਿਰ <br/>
Ad Position 24