21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸ਼ਹੀਦੀ ਦਿਵਸ ਅੱਜ

Ad Position 21
No active advertisement
ਅਜੀਤ ਡੈਸਕ 03-01-2026

ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਮਨਪ੍ਰੀਤ ਸਿੰਘ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜਿਨ੍ਹਾਂ ਨੇ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਠੰਢੇ ਬੁਰਜ ਵਿਚ ਕੈਦ ਸਮੇਂ ਤਿੰਨ ਦਿਨ ਦੁੱਧ, ਪਾਣੀ, ਰੋਟੀ ਛਕਾਉਣ ਦੀ ਪ੍ਰਸ਼ਾਸਨ ਤੋਂ ਚੋਰੀ ਸੇਵਾ ਕੀਤੀ ਸੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸੰਸਕਾਰ ਕਰਾਉਣ ਲਈ ਆਪਣਾ ਯੋਗਦਾਨ ਪਾਇਆ ਸੀ, ਦੇ ਬਦਲੇ ਨਵਾਬ ਵਜ਼ੀਰ ਖ਼ਾਨ ਨੂੰ ਪਤਾ ਲੱਗਣ 'ਤੇ ਬਾਬਾ ਜੀ ਨੂੰ ਸਮੇਤ ਪਰਿਵਾਰ 3 ਜਨਵਰੀ ਵਾਲੇ ਦਿਨ ਕੋਹਲੂ ਵਿਚ ਪੀੜ੍ਹ ਕੇ ਸ਼ਹੀਦ ਕਰ ਦਿੱਤਾ ਸੀ, ਨੂੰ ਯਾਦ ਕਰਦਿਆਂ ਬਾਬਾ ਜੀ ਦਾ ਸ਼ਹੀਦੀ ਦਿਵਸ ਤਿੰਨ ਜਨਵਰੀ ਨੂੰ ਯਾਦਗਾਰ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ. ਨੇ ਦੱਸਿਆ ਕਿ 3 ਜਨਵਰੀ ਨੂੰ ਬਾਬਾ ਜੀ ਦੇ ਸ਼ਹੀਦੀ ਦਿਵਸ ਮੌਕੇ ਰਾਗੀ ਢਾਡੀ ਜਥੇ ਕੀਰਤਨੀਏ ਬਾਬਾ ਜੀ ਦੀ ਸਮੇਤ ਪਰਿਵਾਰ ਦਿੱਤੀ, ਅਦੁੱਤੀ ਕੁਰਬਾਨੀ ਬਾਰੇ ਸੰਗਤਾਂ ਨੂੰ ਜਿੱਥੇ ਜਾਣੂ ਕਰਵਾਉਣਗੇ, ਉੱਥੇ ਵਾਰਾਂ ਤੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 3 ਜਨਵਰੀ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਜੀ ਦੇ ਅਸਥਾਨ ਤੇ ਮਨਾਏ ਜਾ ਰਹੇ ਸ਼ਹੀਦੀ ਦਿਵਸ ਮੌਕੇ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ |

Ad Position 22
No active advertisement
ਪਿਛਲੀ ਖ਼ਬਰ ਮੱਕੀ ਦੇ ਮੰਦੇ ਭਾਅ ਨੇ ਬਦਲਿਆ ਕਿਸਾਨਾਂ ਦਾ ਫ਼ਸਲੀ ਚੱਕਰ <br/> ਅਗਲੀ ਖ਼ਬਰ ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੀ ਹੋਈ ਅਹਿਮ ਮੀਟਿੰਗ <br/>
Ad Position 24