21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਐੱਨ.ਐੱਮ.ਐੱਮ.ਐੱਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਿਖ਼ਆ 4 ਨੂੰ

Ad Position 21
No active advertisement
ਅਜੀਤ ਡੈਸਕ 03-01-2026

ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਰਾਜਿੰਦਰ ਸਿੰਘ)-ਐੱਨ.ਐੱਮ.ਐੱਮ.ਐੱਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 2026 ਦੀਆਂ ਜ਼ਿਲ੍ਹਾ .ਫਤਹਿਗੜ੍ਹ ਸਾਹਿਬ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕÏਰ ਦੀ ਅਗਵਾਈ ਵਿਚ 4 ਜਨਵਰੀ ਦਿਨ ਐਤਵਾਰ ਨੂੰ ਹੋਵੇਗੀ | ਜਾਣਕਾਰੀ ਦਿੰਦੇ ਹੋਏ ਦੀਦਾਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿੱ) ਤੇ ਜ਼ਿਲ੍ਹਾ ਨੋਡਲ ਅਫ਼ਸਰ ਨੇ ਦੱਸਿਆ ਕਿ ਜ਼ਿਲੇ੍ਹ ਦੇ ਕੇਂਦਰਾਂ ਵਿਚ ਐੱਨ.ਐੱਮ.ਐੱਮ.ਐੱਸ. ਪ੍ਰੀਖਿਆ ਵਿਚ ਕੁੱਲ 1547 ਵਿਦਿਆਰਥੀ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਕੁੱਲ 1269 ਵਿਦਿਆਰਥੀ ਭਾਗ ਲੈਣਗੇੇ | ਇਸ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ | ਪ੍ਰੀਖਿਆ ਕੇਂਦਰਾਂ ਦੇ ਨੇੜੇ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਨੇ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ ਪ੍ਰੀਖਿਆ ਵਿਚ ਕੋਈ ਵੀ ਵਿਦਿਆਰਥੀ ਗੈਰ ਹਾਜ਼ਰ ਨਾ ਹੋਵੇ ਤੇ ਸਾਰੇ ਬੱਚਿਆਂ ਨੂੰ ਰੋਲ ਨੰਬਰ ਡਾਊਨਲੋਡ ਕਰਕੇ ਦਿੱਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ 75 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ ਅਗਲੀ ਖ਼ਬਰ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24