21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ 'ਚ ਦਖ਼ਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ-ਰਾਜੂ ਖੰਨਾ <br/>

Ad Position 21
No active advertisement
ਗੁਰਪ੍ਰੀਤ ਸਿੰਘ ਰਾਜੂ ਖੰਨਾ ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ | <br/> 03-01-2026
ਮੰਡੀ ਗੋਬਿੰਦਗੜ੍ਹ, 2 ਜਨਵਰੀ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸੰਬੰਧਿਤ ਮਾਮਲੇ 'ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕੀਤੀ ਜਾ ਰਹੀ ਸਿਆਸਤ 'ਤੇ ਗੰਭੀਰ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ | ਰਾਜੂ ਖੰਨਾ ਨੇ ਕਿਹਾ ਕਿ ਇਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿਚ ਜਾਣਬੁੱਝ ਕੇ ਦਖ਼ਲ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖ਼ੁਸ਼ ਕਰਨ ਅਤੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ 'ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ, ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਸਰਕਾਰ ਅਸਫ਼ਲ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਵੀ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਵਲੋਂ ਚੁਣੀ ਹੋਈ ਸੰਸਥਾ ਹੈ, ਜਿਸ ਦੀ ਆਜ਼ਾਦ ਹੋਂਦ ਹਸਤੀ ਅਤੇ ਸੰਵਿਧਾਨਕ ਮਰਯਾਦਾ ਨੂੰ ਉਲੰਘਣ ਕੇ ਮਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਨੂੰ ਕਿਸੇ ਏਜੰਡੇ ਤਹਿਤ ਕਮਜ਼ੋਰ ਕਰਨ ਦੀ ਨੀਤੀ 'ਤੇ ਕੰਮ ਕਰ ਰਹੀ ਹੈ ਅਤੇ ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ.ਫਤਹਿਗੜ੍ਹ ਸਾਹਿਬ ਵਿਖੇ 75 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ
Ad Position 24