22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਤੋਂ ਸ਼ੁਰੂ ਹੋਵੇਗੀ ਰਜਿਸਟਰੇਸ਼ਨ ਪ੍ਰਕਿਰਿਆ <br/>

Ad Position 21
No active advertisement
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 03-01-2026
ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਰੂਪ ਵਿਚ ਇਕ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ | ਇਸ ਯੋਜਨਾ ਦੀ ਰੂਪ-ਰੇਖਾ ਉਲੀਕਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਨਵੀਂ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਇਸ ਨਾਲ ਆਮ ਲੋਕਾਂ ਨੂੰ ਮਹਿੰਗੇ ਹਸਪਤਾਲਾਂ ਦੇ ਖ਼ਰਚਿਆਂ ਤੋਂ ਵੱਡੀ ਰਾਹਤ ਮਿਲੇਗੀ | ਡੀ.ਸੀ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਪਰਿਵਾਰਾਂ ਦੀ ਰਜਿਸਟਰੇਸ਼ਨ 8 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ | ਉਨ੍ਹਾਂ ਨੇ ਦਸਤਾਵੇਜ਼ਾਂ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਬਾਲਗਾਂ ਲਈ ਰਜਿਸਟਰੇਸ਼ਨ ਕਰਵਾਉਣ ਸਮੇਂ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ, ਜਦ ਕਿ ਬੱਚਿਆਂ ਦੀ ਰਜਿਸਟਰੇਸ਼ਨ ਲਈ ਸਿਰਫ਼ ਉਨ੍ਹਾਂ ਦਾ ਜਨਮ ਪ੍ਰਮਾਣ ਪੱਤਰ ਹੀ ਕਾਫ਼ੀ ਹੋਵੇਗਾ | ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਸਮੇਂ ਸਿਰ ਕਰਵਾਉਣ | ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਪ੍ਰਕਿਰਿਆ 15 ਜਨਵਰੀ ਤੱਕ ਜਾਰੀ ਰਹੇਗੀ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸ.ਡੀ.ਐੱਮ. ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਐੱਸ.ਡੀ.ਐੱਮ. ਅਮਲੋਹ ਚੇਤਨ ਬੰਗੜ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਸਮੂਹ ਤਹਿਸੀਲਦਾਰ, ਬੀ.ਡੀ.ਪੀ.ਓ. ਅਤੇ ਨਗਰ ਕੌਂਸਲਾਂ ਦੇ ਈ.ਓ., ਸਿਹਤ ਵਿਭਾਗ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਬੀ.ਯੂ. ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਸੱਭਿਆਚਾਰਕ ਸਦਭਾਵਨਾ ਨਾਲ ਕਿ੍ਸਮਸ ਮਨਾਇਆ <br/> ਅਗਲੀ ਖ਼ਬਰ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸੈਕਰਡ ਹਾਰਟ ਸਕੂਲ ਦੇ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ <br/>
Ad Position 24