22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਟਕਸਾਲੀ ਆਗੂ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ-ਪੂਨੀਆ, ਮਨਦੀਪ ਸਿੱਧੂ

Ad Position 21
No active advertisement
ਅਜੀਤ ਡੈਸਕ 03-01-2026

ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਮਿਹਨਤੀ, ਸੂਝਵਾਨ ਤੇ ਅਕਾਲੀ ਦਲ ਨੂੰ ਸਮਰਪਿਤ ਰਣਧੀਰ ਸਿੰਘ ਰੱਖੜਾ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਵਰਕਿੰਗ ਕਮੇਟੀ ਮੈਂਬਰ ਰਣਬੀਰ ਸਿੰਘ ਪੂਨੀਆ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਵਲੋਂ ਸਮਰਪਿਤ ਭਾਵਨਾ ਨਾਲ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ | ਉਕਤ ਆਗੂਆਂ ਨੇ ਕਿਹਾ ਕਿ ਰੱਖੜਾ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਨਿਰੰਤਰ ਸੇਵਾ ਕਰਦੇ ਆ ਰਹੇ ਹਨ, ਜਿਨ੍ਹਾਂ ਨੇ ਪੰਥ ਪ੍ਰਸਤੀ ਤੇ ਵਫ਼ਾਦਾਰੀ ਹਮੇਸ਼ਾ ਅਕਾਲੀ ਦਲ ਨਾਲ ਰੱਖੀ | ਪੂਨੀਆ ਤੇ ਸਿੱਧੂ ਨੇ ਕੇਂਦਰ ਸਰਕਾਰ ਦੀ ਮਨਰੇਗਾ ਸਕੀਮ ਬਦਲਣ ਨੂੰ ਮਜ਼ਦੂਰ ਮਾਰੂ ਦੱਸਦਿਆਂ ਕਿਹਾ ਕਿ ਇਸ ਨਾਲ ਗ਼ਰੀਬਾਂ ਦੇ ਚੁੱਲਿ੍ਹਆਂ ਵਿਚ ਅੱਗ ਦੀ ਜਗ੍ਹਾ ਪਾਣੀ ਹੀ ਪਵੇਗਾ ਅਤੇ ਇਹ ਗ਼ਰੀਬ ਲੋਕਾਂ ਦੇ ਹੱਕਾਂ 'ਤੇ ਵੱਡਾ ਹਮਲਾ ਹੈ | ਇਸ ਮੌਕੇ ਦਰਬਾਰਾ ਸਿੰਘ ਰੰਧਾਵਾ, ਜੱਸਾ ਸਿੰਘ ਆਹਲੂਵਾਲੀਆ, ਮਾਸਟਰ ਚਰਨਜੀਤ ਸਿੰਘ ਸਟੇਟ ਡੈਲਗੇਟ, ਲਖਵੀਰ ਸਿੰਘ ਥਾਬਲਾਂ, ਸੁਰਿੰਦਰ ਸਿੰਘ ਸੁਹਾਗਹੇੜੀ ਸਰਕਲ ਪ੍ਰਧਾਨ ਚਨਾਰਥਲ ਕਲਾਂ, ਗੁਰਦੇਵ ਸਿੰਘ ਵਿਰਕ ਸਰਕਲ ਪ੍ਰਧਾਨ ਸਰਹਿੰਦ ਦਿਹਾਤੀ, ਜੈ ਸਿੰਘ ਬਾੜਾ, ਸੁਰਜੀਤ ਸਿੰਘ ਮੂਲੇਪੁਰ, ਹਰਪਾਲ ਸਿੰਘ ਜਮੀਤਗੜ੍ਹ, ਭੁਪਿੰਦਰ ਸਿੰਘ ਮਾਨੂੰਪੁਰ, ਜਸਪਾਲ ਸਿੰਘ ਦਾਦੂਮਾਜਰਾ, ਲਖਵੀਰ ਸਿੰਘ ਰੁਪਾਲਹੇੜੀ, ਮਾਸਟਰ ਅਜੀਤ ਸਿੰਘ, ਜਰਨੈਲ ਸਿੰਘ ਨਬੀਪੁਰ ਅਤੇ ਬਲਤੇਜ ਸਿੰਘ ਮਹਿਦੂਦਾਂ ਨੇ ਵੀ ਉਕਤ ਨਿਯੁਕਤੀ ਦਾ ਭਰਵਾਂ ਸਵਾਗਤ ਕੀਤਾ ਅਤੇ ਰਣਧੀਰ ਸਿੰਘ ਰੱਖੜਾ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੇ ਆਗਮਨ ਮੌਕੇ ਖੀਰ ਦਾ ਲੰਗਰ ਲਾਇਆ ਅਗਲੀ ਖ਼ਬਰ ਡੀ.ਬੀ.ਯੂ. ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਸੱਭਿਆਚਾਰਕ ਸਦਭਾਵਨਾ ਨਾਲ ਕਿ੍ਸਮਸ ਮਨਾਇਆ <br/>
Ad Position 24