'ਆਪ' ਦੀ ਸਰਕਾਰ ਨੇ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਦਿੱਤੀਆਂ-ਬੱਬੀ ਬਾਦਲ
ਅਜੀਤ ਡੈਸਕ
03-01-2026
ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੁਆਰਾ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਮੁੱਖ ਬੁਲਾਰੇ ਹਰਸੁਖਵਿੰਦਰ ਸਿੰਘ ਬੱਬੀ ਬਾਦਲ ਨੇ ਫ਼ਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਭਰਨ ਵਾਲੀ ਸਿੰਘ ਸਭਾ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਬੱਬੀ ਬਾਦਲ ਦਾ ਰਣਜੀਤ ਸਿੰਘ ਬਰਾੜ, ਪਰਮਿੰਦਰ ਸਿੰਘ ਸਿੱਧੂ, ਗੁਰਇਕਬਾਲ ਸਿੰਘ ਸਿੱਧੂ, ਰਣਜੀਤ ਸਿੰਘ ਤੇ ਬਲਜੀਤ ਸਿੰਘ ਸੈਣੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ 'ਆਪ' ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਇਕ-ਇਕ ਕਰ ਪੂਰਾ ਕੀਤਾ ਜਾ ਰਿਹਾ ਹੈ ਤੇ ਲੋਕ 'ਆਪ' ਦੀਆਂ ਨੀਤੀਆਂ ਨਾਲ ਜੁੜ ਰਹੇ ਹਨ |