22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ਼ਿ੍ਸਟੀ ਦਾ ਸੰਤੁਲਨ ਬਣਾਏ ਰੱਖਣ ਲਈ ਸਾਨੂੰ ਕੁਦਰਤੀ ਸੋਮਿਆਂ ਦੀ ਸੰਭਾਲ ਕਰਨੀ ਚਾਹੀਦੀ ਹੈ-ਜੱਲ੍ਹਾ

Ad Position 21
No active advertisement
ਅਜੀਤ ਡੈਸਕ 03-01-2026

ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਬਲਜਿੰਦਰ ਸਿੰਘ)-ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਤੇ ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ ਨੇ ਨਵੇਂ ਸਾਲ ਨੂੰ ਖੁਸ਼ਾਮਦੀਦ ਆਖਦੇ ਹੋਏ ਪਿੰਡ ਜੱਲ੍ਹਾ ਵਿਚ ਬੂਟੇ ਲਗਾ ਕੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੱਤਾ | ਇਸ ਮੌਕੇ ਦਵਿੰਦਰ ਸਿੰਘ ਜੱਲ੍ਹਾ ਨੇ ਸਮੁੱਚੇ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਸ਼ਿ੍ਸਟੀ ਦਾ ਸਤੁੰਲਨ ਬਣਿਆ ਰਹੇ | ਜੱਲ੍ਹਾ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦੇ ਜਨਮ ਦਿਨ ਅਤੇ ਹੋਰ ਧਾਰਮਿਕ ਦਿਹਾੜਿਆਂ ਮੌਕੇ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ, ਕਿਉਂਕਿ ਪਿਛਲੇ ਸਮੇਂ ਦੌਰਾਨ ਦਰਖ਼ਤਾਂ ਦੀ ਤੇਜ਼ੀ ਨਾਲ ਕਟਾਈ ਹੋਣ ਕਾਰਨ ਸਾਡਾ ਵਾਤਾਵਰਣ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ, ਇਸ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਅਤੇ ਉਨ੍ਹਾਂ ਦੀ ਆਪਣੇ ਬੱਚਿਆਂ ਦੀ ਤਰ੍ਹਾਂ ਸੇਵਾ ਸੰਭਾਲ ਵੀ ਕੀਤੀ ਜਾਵੇ ਤਾਂ ਜੋ ਇਹ ਰੁੱਖ ਵੱਧ ਫੁੱਲ ਕੇ ਸਾਨੂੰ ਆਕਸੀਜਨ ਪ੍ਰਦਾਨ ਕਰ ਸਕਣ |

Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ੍ਰੀ ਸੰਗਮੇਸ਼ਰ ਗਊਸ਼ਾਲਾ ਦੇ ਮਜ਼ਦੂਰਾਂ ਨੂੰ ਕੰਬਲ ਵੰਡੇ <br/> ਅਗਲੀ ਖ਼ਬਰ 'ਆਪ' ਦੀ ਸਰਕਾਰ ਨੇ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਦਿੱਤੀਆਂ-ਬੱਬੀ ਬਾਦਲ
Ad Position 24