22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨੀਲਮ ਹਸਪਤਾਲ ਰਾਜਪੁਰਾ ਵਲੋਂ ਜ਼ਿਲ੍ਹਾ ਹਸਪਤਾਲ ਨੂੰ ਨਵੇਂ ਆਇਲ ਫੀਲਡ ਹੀਟਰ ਭੇਟ <br/>

Ad Position 21
No active advertisement
ਨੀਲਮ ਹਸਪਤਾਲ ਦੇ ਅਧਿਕਾਰੀ ਜ਼ਿਲ੍ਹਾ ਹਸਪਤਾਲ ਨੂੰ ਹੀਟਰ ਭੇਟ ਕਰਦੇ ਹੋਏ | ਅਜੀਤ ਤਸਵੀਰ <br/> 03-01-2026
ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਮਨਪ੍ਰੀਤ ਸਿੰਘ)-ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਵਿਚ ਹੋਰ ਵਾਧਾ ਕਰਨ ਅਤੇ ਮਰੀਜ਼ਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਨੀਲਮ ਹਸਪਤਾਲ ਰਾਜਪੁਰਾ ਵਲੋਂ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਨੂੰ ਤਿੰਨ ਆਇਲ ਫ਼ੀਲਡ ਰੇਡੀਏਟਰ ਹੀਟਰ ਭੇਟ ਕੀਤੇ ਗਏ | ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੂੰ ਇਹ ਹੀਟਰ ਸਪੁਰਦ ਕਰਨ ਮੌਕੇ ਨੀਲਮ ਹਸਪਤਾਲ ਦੇ ਜਨਰਲ ਮੈਨੇਜਰ ਸੰਦੀਪ ਕੁਮਾਰ ਨੇ ਕਿਹਾ ਕਿ ਬੱਚਿਆਂ ਦੇ ਵਾਰਡ ਲਈ ਇਹ ਹੀਟਰ ਭੇਟ ਕੀਤੇ ਗਏ ਹਨ ਜੋ ਸਰਦੀਆਂ ਦੇ ਮੌਸਮ ਦੌਰਾਨ ਬੱਚਿਆਂ ਦੇ ਵਾਰਡ ਦਾ ਤਾਪਮਾਨ ਮੇਨਟੇਨ ਕਰਨ ਲਈ ਸਹਾਈ ਸਿੱਧ ਹੋਣਗੇ | ਸਹਾਇਕ ਸਿਵਲ ਸਰਜਨ ਨੇ ਨੀਲਮ ਹਸਪਤਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਭੇਟ ਕੀਤੇ, ਹੀਟਰਾਂ ਨਾਲ ਵਾਰਡ ਵਿਚ ਦਾਖਲ ਕੀਤੇ ਛੋਟੇ ਬੱਚਿਆਂ ਨੂੰ ਠੰਢ ਤੋਂ ਹੋਰ ਵਧੇਰੇ ਰਾਹਤ ਮਿਲ ਸਕੇਗੀ | ਉਨ੍ਹਾਂ ਕਿਹਾ ਕਿ ਨੀਲਮ ਹਸਪਤਾਲ ਵਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਸਦਕਾ ਸਿਹਤ ਵਿਭਾਗ ਵਲੋਂ ਲੋੜਵੰਦ ਮਰੀਜ਼ਾਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵਿਚ ਹੋਰ ਵਾਧਾ ਹੋਵੇਗਾ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਪੈਥਾਲੋਜਿਸਟ ਡਾ. ਸਚਿਨ ਨਰੂਲਾ, ਡਾ. ਸਤਨਾਮ ਸਿੰਘ ਬੰਗਾ, ਫਾਰਮੇਸੀ ਅਫ਼ਸਰ ਜਗਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਦਾ ਨਾਂਅ ਬਦਲਣ ਦੀ ਆੜ 'ਚ ਭਾਜਪਾ ਗ਼ਰੀਬਾਂ ਦੇ ਚੁੱਲ੍ਹੇ ਠੰਢੇ ਕਰ ਰਹੀ ਹੈ-ਕਾਂਗਰਸੀ ਆਗੂ <br/> ਅਗਲੀ ਖ਼ਬਰ ਅਯੁੱਧਿਆ 'ਚ ਸ੍ਰੀ ਰਾਮ ਮੰਦਰ ਦੀ ਸਥਾਪਨਾ ਦੀ ਦੂਜੀ ਵਰ੍ਹੇਗੰਢ ਮਨਾਉਣ 'ਤੇ ਸ੍ਰੀ ਰਾਮ ਨਾਮ ਕੀਰਤਨ ਕਰਵਾਇਆ <br/>
Ad Position 24