10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ ਨੇ ਬਚਾਈ ਨੌਜਵਾਨ ਦੀ ਜਾਨ

Ad Position 21
No active advertisement
ਅਜੀਤ ਡੈਸਕ 04-01-2026
ਜਖਵਾਲੀ, 3 ਜਨਵਰੀ (ਨਿਰਭੈ ਸਿੰਘ)-ਸ੍ਰੀ ਫ਼ਤਹਿਗੜ੍ਹ ਸਾਹਿਬ 'ਚੋਂ ਲੰਘਦੀ ਸਰਹਿੰਦ ਭਾਖੜਾ ਨਹਿਰ 'ਚ ਡੁੱਬ ਰਹੇ ਇਕ ਨੌਜਵਾਨ ਦੀ ਜਾਨ ਸਮੇਂ ਸਿਰ ਮਿਲੀ ਮਦਦ ਨਾਲ ਬਚ ਗਈ | ਇਸ ਮਨੁੱਖਤਾ ਭਰੇ ਕਾਰਜ ਵਿਚ ਪਿੰਡ ਚਨਾਰਥਲ ਕਲਾਂ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ ਨੇ ਸਰਾਹਣਯੋਗ ਭੂਮਿਕਾ ਨਿਭਾਈ | ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਨੰਬਰਦਾਰ ਨੇ ਦੱਸਿਆ ਕਿ ਉਹ ਕਿਸੇ ਨਿੱਜੀ ਕੰਮ ਸਬੰਧੀ ਸ਼ਹਿਰ ਵੱਲ ਜਾ ਰਹੇ ਸਨ, ਤਾਂ ਉਨ੍ਹਾਂ ਨੇ ਵੇਖਿਆ ਕਿ ਗ਼ੋਤਾਖ਼ੋਰ ਆਸ਼ੂ ਮਲਿਕ ਅਤੇ ਉਸ ਦੇ ਸਾਥੀਆਂ ਵਲੋਂ ਇਕ ਨੌਜਵਾਨ ਨੂੰ ਸਰਹਿੰਦ ਭਾਖੜਾ ਨਹਿਰ 'ਚੋਂ ਬਾਹਰ ਕੱਢਿਆ ਗਿਆ | ਨੌਜਵਾਨ ਦੀ ਪਹਿਚਾਣ ਗੌਤਮ ਟਿਵਾਣਾ, ਵਾਸੀ ਪਿੰਡ ਰਨੋ ਵਜੋਂ ਹੋਈ ਹੈ, ਜੋ ਕਿ ਨਹਿਰ ਵਿਚ ਡੁੱਬ ਰਿਹਾ ਸੀ | ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਬਿਨਾਂ ਦੇਰੀ ਕੀਤੇ ਉਨ੍ਹਾਂ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਉਸ ਨੂੰ ਤੁਰੰਤ ਸਿਵਲ ਹਸਪਤਾਲ ਚਨਾਰਥਲ ਕਲਾਂ ਵਿਖੇ ਦਾਖਲ ਕਰਵਾਇਆ | ਹਸਪਤਾਲ ਵਿਚ ਡਾਕਟਰਾਂ ਵਲੋਂ ਮੁੱਢਲਾ ਇਲਾਜ ਕਰਨ ਉਪਰੰਤ ਨੌਜਵਾਨ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ | ਇਸ ਮੌਕੇ ਇਲਾਕੇ ਦੇ ਲੋਕਾਂ ਵਲੋਂ ਗ਼ੋਤਾਖ਼ੋਰ ਆਸ਼ੂ ਮਲਿਕ ਅਤੇ ਉਸ ਦੇ ਸਾਥੀਆਂ ਦੀ ਹਿੰਮਤ ਅਤੇ ਜਗਦੀਪ ਸਿੰਘ ਨੰਬਰਦਾਰ ਦੀ ਤੁਰੰਤ ਸਹਾਇਤਾ ਦੀ ਭਰਪੂਰ ਪ੍ਰਸੰਸਾ ਕੀਤੀ ਗਈ | ਲੋਕਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਕੀਤੀ ਗਈ ਇਹ ਮਨੁੱਖਤਾ ਭਰੀ ਕੋਸ਼ਿਸ਼ ਇਕ ਨੌਜਵਾਨ ਦੀ ਜਾਨ ਬਚਾਉਣ ਵਿਚ ਮਦਦਗਾਰ ਸਾਬਤ ਹੋਈ | ਇਸ ਮੌਕੇ ਉਨ੍ਹਾਂ ਨਾਲ ਗੁਰਵਿੰਦਰ ਸਿੰਘ ਗੁਰੀ, ਕਮਲਪ੍ਰੀਤ ਸਿੰਘ, ਜਗਦੀਪ ਸਿੰਘ ਗੱਗੀ, ਸੁਖਚੈਨ ਸਿੰਘ, ਗੁਰਜੰਟ ਸਿੰਘ ਜੰਟਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਰਿਆ ਨੇ ਗੁਰਦੁਆਰਾ ਪਿੰਡ ਰਾਣਵਾਂ ਲਈ ਚੰਦੋਆ ਸਾਹਿਬ ਕੀਤਾ ਭੇਟ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਲਾਸਾਨੀ ਸ਼ਹਾਦਤ ਨਾ ਭੁੱਲਣਯੋਗ-ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ
Ad Position 24