10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ਼੍ਰੋਮਣੀ ਕਮੇਟੀ ਮੈਂਬਰ ਰਿਆ ਨੇ ਗੁਰਦੁਆਰਾ ਪਿੰਡ ਰਾਣਵਾਂ ਲਈ ਚੰਦੋਆ ਸਾਹਿਬ ਕੀਤਾ ਭੇਟ

Ad Position 21
No active advertisement
ਅਜੀਤ ਡੈਸਕ 04-01-2026
ਖਮਾਣੋਂ, 3 ਜਨਵਰੀ (ਜੋਗਿੰਦਰ ਪਾਲ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਪਿੰਡ ਰਾਣਵਾਂ ਵਿਖੇ ਜੱਟ ਧੰਨਾ ਸਿੰਘ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਣਵਾਂ ਨੂੰ ਚੰਦੋਆ ਸਾਹਿਬ ਭੇਟ ਕੀਤਾ ਗਿਆ | ਜਥੇਦਾਰ ਰਿਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਲਾਕੇ ਦੇ ਗੁਰਦੁਆਰਾ ਸਾਹਿਬਾਨ ਲਈ ਭਾਂਡਿਆਂ ਦੀ ਵੇਲ, ਕੀਰਤਨ ਲਈ ਸਾਜੋ ਸਮਾਨ ਅਤੇ ਚੰਦੋਆ ਸਾਹਿਬ ਦਿੱਤੇ ਗਏ ਹਨ | ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗੌਰਵਮਈ ਇਤਿਹਾਸ ਨਾਲ ਜੁੜਨ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਆਪਣਾ ਬਣਦਾ ਯੋਗਦਾਨ ਅਦਾ ਕਰਨ ਅਤੇ ਸਮਾਜ ਵਿਚ ਵੱਧ ਰਹੀਆਂ ਨਸ਼ਿਆਂ ਜਿਹੀਆਂ ਅਲਾਮਤਾਂ ਤੋਂ ਦੂਰ ਰਹਿਣ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਪ੍ਰਬੰਧਕਾਂ ਵਲੋਂ ਭਾਈ ਰਿਆ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੁਰਚਰਨ ਸਿੰਘ ਮੈਨੇਜਰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ, ਅਮਰੀਕ ਸਿੰਘ ਮਨੈਲਾ, ਮਨਿੰਦਰ ਸਿੰਘ, ਕਸ਼ਮੀਰਾ ਸਿੰਘ ਰਾਣਵਾਂ, ਬਚਿੱਤਰ ਸਿੰਘ, ਪਰਮਜੀਤ ਸਿੰਘ, ਬਲਜਿੰਦਰ ਸਿੰਘ, ਤਰਲੋਚਨ ਸਿੰਘ, ਸਾਹਿਬਜੀਤ ਸਿੰਘ, ਸੋਹਣ ਸਿੰਘ, ਪਰਮਿੰਦਰ ਸਿੰਘ, ਭਗਤ ਸਿੰਘ, ਅਤੇ ਕਰਮ ਸਿੰਘ ਰਾਣਵਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਚੋਅ ਦੁਆਲੇ 50 ਲੱਖ ਦੀ ਲਾਗਤ ਨਾਲ ਲੱਗੇਗਾ ਕਰੱਸ਼ ਬੈਰੀਅਰ-ਵਿਧਾਇਕ ਰਾਏ ਅਗਲੀ ਖ਼ਬਰ ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ ਨੇ ਬਚਾਈ ਨੌਜਵਾਨ ਦੀ ਜਾਨ
Ad Position 24