ਫ਼ਤਹਿਗੜ੍ਹ ਸਾਹਿਬ, 3 ਜਨਵਰੀ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਜਥੇਬੰਦੀ ਵਲੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ 'ਜੀ ਰਾਮ ਜੀ' ਕਾਨੂੰਨ ਦੇ ਖ਼ਿਲਾਫ਼ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ ਐੱਸ.ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਹੇਠ ਜ਼ੋਰਦਾਰ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਭਰ 'ਚੋਂ ਵੱਡੀ ਗਿਣਤੀ ਦੇ ਵਿਚ ਮਨਰੇਗਾ ਵਰਕਰਾਂ ਨੇ ਹਿੱਸਾ ਲਿਆ | ਉਨ੍ਹਾਂ ਕਿਹਾ ਕਿ 'ਆਪ' ਐਲਾਨ ਕਰਦੀ ਹੈ ਕਿ ਜਦੋਂ ਤੱਕ ਉਕਤ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਵਿਧਾਇਕ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਕੇ ਪੰਜਾਬ ਦੇ ਹੱਕਾਂ 'ਤੇ ਡਾਕੇ ਮਾਰਦੀ ਰਹੀ ਹੈ | ਕੇਂਦਰ ਵਲੋਂ ਪਹਿਲਾਂ ਤਿੰਨ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਗਈ | ਜਦੋਂ ਲੋਕਾਂ ਨੇ ਸੰਘਰਸ਼ ਕਰਕੇ ਉਕਤ ਕਾਨੂੰਨਾਂ ਨੂੰ ਰੱਦ ਕਰਵਾ ਦਿੱਤਾ ਤਾਂ ਪੰਜਾਬ ਦੇ ਵਿਰੋਧ ਵਿਚ ਫ਼ੈਸਲੇ ਕਰਨੇ ਸ਼ੁਰੂ ਕਰ ਦਿੱਤੇ | ਇਸ ਤੋਂ ਬਾਅਦ ਪੰਜਾਬ ਦੇ ਪਾਣੀਆਂ ਦੇ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਗਈ, ਉਸ ਵਿਚ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਵਿਚ ਕਾਨੂੰਨ ਪਾਸ ਕਰ ਦਿੱਤਾ | ਉਸ ਤੋਂ ਬਾਅਦ ਚੰਡੀਗੜ੍ਹ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ, ਹੁਣ ਪੰਜਾਬ ਯੂਨੀਵਰਸਿਟੀ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ | ਇਸੇ ਤਰ੍ਹਾਂ ਮਨਰੇਗਾ ਦਾ ਕਾਨੂੰਨ ਬਣਾ ਕੇ ਵੀ ਪੰਜਾਬ ਦੇ ਲੋਕਾਂ ਨੂੰ ਰੋਜ਼ੀ ਰੋਟੀ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ | 'ਆਪ' ਕੇਂਦਰ ਦੀ ਇਸ ਸਕੀਮ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਮਜ਼ਦੂਰਾਂ ਦੇ ਹੱਕ ਵਿਚ ਹਮੇਸ਼ਾ ਡਟ ਕੇ ਖੜ੍ਹੇਗੀ | ਇਸ ਮੌਕੇ 'ਆਪ' ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਵਿਰੋਧੀ ਹੈ, ਜੋ ਹਮੇਸ਼ਾ ਹੀ ਗ਼ਰੀਬ ਜ਼ਰੂਰਤਮੰਦ ਲੋਕਾਂ ਦੇ ਖ਼ਿਲਾਫ਼ ਨਵੇਂ-ਨਵੇਂ ਕਾਨੂੰਨ ਬਣਾਉਂਦੀ ਰਹਿੰਦੀ ਹੈ | ਇਨ੍ਹਾਂ ਨੂੰ ਸਬਕ ਸਿਖਾਉਣ ਦੇ ਲਈ ਇਨ੍ਹਾਂ ਦਾ ਪਿੰਡਾਂ ਦੇ ਵਿਚ ਆਉਣਾ ਬੰਦ ਕਰਨਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫ਼ਲ, ਸਰਪੰਚ ਤੇ 'ਆਪ' ਆਗੂ ਕੁਲਵਿੰਦਰ ਸਿੰਘ ਡੇਰਾ, ਪੀ.ਏ. ਬਹਾਦਰ ਖ਼ਾਨ, ਮਾਨਵ ਟਿਵਾਣਾ, ਸਤੀਸ਼ ਕੁਮਾਰ ਲਟੌਰ, 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਸੁਸਾਇਟੀ ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ, ਹਰਪ੍ਰੀਤ ਸਿੰਘ ਪੰਜੋਲੀ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ 'ਆਪ', ਕੌਂਸਲਰ ਆਸ਼ਾ ਰਾਣੀ, ਬਲਾਕ ਸੰਮਤੀ ਮੈਂਬਰ ਸਤਵੀਰ ਸਿੰਘ ਜੱਲ੍ਹਾ, ਬਹਾਦਰ ਜਲਾਲ, ਬਲਦੇਵ ਸਿੰਘ ਜਲਾਲ, ਬਲਾਕ ਸੰਮਤੀ ਮੈਂਬਰ ਹਰਮੇਸ਼ ਸਿੰਘ ਪੂਨੀਆ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਚੀਮਾ, 'ਆਪ' ਆਗੂ ਪਿ੍ਤਪਾਲ ਸਿੰਘ ਜੱਸੀ, ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਸਿੰਘ ਬਾਜਵਾ, ਇਸਤਰੀ ਵਿੰਗ ਦੀ ਪ੍ਰਧਾਨ ਰੀਨਾ ਰਾਣੀ, ਰੁਪਿੰਦਰ ਕੌਰ, ਪਵੇਲ ਹਾਂਡਾ, 'ਆਪ' ਆਗੂ ਬਲਬੀਰ ਸਿੰਘ ਸੋਢੀ, ਸਰਪੰਚ ਪਰਵਿੰਦਰ ਸਿੰਘ ਸੌਂਢਾ, ਸਰਪੰਚ ਐਡ. ਨਰਿੰਦਰ ਸਿੰਘ, ਸਰਪੰਚ ਬਲਕਾਰ ਸਿੰਘ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਸਰਪੰਚ ਇੰਦਰਦੀਪ ਸਿੰਘ ਰੰਧਾਵਾ, ਸਰਪੰਚ ਸਤਨਾਮ ਸਿੰਘ ਖਰੌੜਾ, ਸਰਪੰਚ ਜਗਰੂਪ ਸਿੰਘ ਨੰਬਰਦਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਜਿੰਦਰ ਸਿੰਘ ਸੋਢੀ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਬਿੱਟਾ, ਲਖਵਿੰਦਰ ਸਿੰਘ ਜਾਗੋ, 'ਆਪ' ਆਗੂ ਗੁਰਬਾਜ਼ ਸਿੰਘ ਰਾਜੂ ਚਨਾਰਥਲ ਖ਼ੁਰਦ, 'ਆਪ' ਆਗੂ ਰਣਜੋਧ ਸਿੰਘ ਮੀਰਪੁਰ, ਸਮਾਜ ਸੇਵਕ ਗੁਰਜੰਟ ਸਿੰਘ, ਸਰਪੰਚ ਪਰਵਿੰਦਰ ਸਿੰਘ ਖੋਜੇਮਾਜਰਾ, ਸਰਪੰਚ ਗੁਰਤੇਜ ਸਿੰਘ ਮਾਜਰਾ ਨਿਧੇਵਾਲ, ਸਰਪੰਚ ਬਲਜਿੰਦਰ ਸਿੰਘ ਕਾਕਾ, ਹਰਵਿੰਦਰ ਸਿੰਘ, ਰਮਨ ਖਹਿਰਾ, ਅਮਰੀਕ ਸਿੰਘ ਸਾਬਕਾ ਸਰਪੰਚ, ਰੁਪਿੰਦਰ ਸਿੰਘ ਜੱਲ੍ਹਾ, ਸਰਪੰਚ ਗੁਰਦੀਪ ਸਿੰਘ, ਬਲਜਿੰਦਰ ਸਿੰਘ ਗੋਲਾ, ਹਰਦੀਪ ਸਿੰਘ ਜੱਲ੍ਹਾ, ਹਰਮੇਸ਼ ਸਿੰਘ ਛੰਨਾ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |