ਮੰਡੀ ਗੋਬਿੰਦਗੜ੍ਹ, 3 ਜਨਵਰੀ (ਇਕਬਾਲਦੀਪ ਸੰਧੂ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਡਡਹੇੜੀ ਵਲੋਂ ਪ੍ਰੋਗਰਾਮ ਨਵਾਂ ਸਾਲ ਨਵ ਜੰਮੀਆਂ ਧੀਆਂ ਨਾਲ 4 ਜਨਵਰੀ ਨੂੰ ਪਿੰਡ ਦੀ ਸੱਥ ਵਿਚ ਕਰਵਾਇਆ ਜਾ ਰਿਹਾ ਹੈ | ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਕੁੜੀਆਂ ਲਈ ਸਮਾਜਿਕ ਪ੍ਰੋਗਰਾਮ ਵਿਚ ਉੱਘੇ ਲੋਕ ਗਾਇਕ ਪਾਲੀ ਦੇਤਵਾਲੀਆ, ਸੁਰਮਨੀ, ਲਵ ਕੌਰ ਸੁਲਤਾਨਾ ਸੇਹੋਲ, ਬਿੱਟੂ ਖੰਨੇ ਵਾਲਾ, ਬਲਵੀਰ ਰਾਇ ਸਮੇਤ ਹੋਰ ਕਈ ਗਾਇਕ ਹਾਜ਼ਰੀ ਭਰਨਗੇ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਸਾਲ 2025 ਦੌਰਾਨ ਜੰਮੀਆਂ 25 ਕੁੜੀਆਂ ਨੂੰ ਸੂਟ ਅਤੇ ਦੇਸੀ ਘਿਓ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਮੋਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਖਾਲਸਾ, ਫੋਰਮੈਨ ਬਲਬੀਰ ਸਿੰਘ ਸਿੱਧੂ ਵਾਇਸ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਫ਼ਤਹਿਗੜ੍ਹ ਸਾਹਿਬ, ਨਿਰਮਲ ਵਰਮਾ, ਜਸਮੇਲ ਸਿੰਘ, ਅਮਰਜੀਤ ਸਿੰਘ, ਕੰਵਲਜੀਤ ਸਿੰਘ, ਸੁਰਿੰਦਰ ਸਿੰਘ, ਪ੍ਰਦੀਪ ਸਿੰਘ, ਪ੍ਰਗਟ ਸਿੰਘ, ਗੁਰਤੇਜ ਸਿੰਘ, ਦੁਰਲੱਭ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਜਸਬੀਰ ਸਿੰਘ ਘੁੰਮਣ, ਡਾ. ਬਲਬੀਰ ਸਿੰਘ, ਹੈਪੀ ਸ਼ਾਰਦਾ, ਮੋਨਿਕਾ ਪੰਚ, ਦਰਬਾਰਾ ਸਿੰਘ, ਕੁਲਦੀਪ ਸਿੰਘ, ਅਮਨਦੀਪ ਸਿੰਘ ਗਰੇਵਾਲ, ਹਰਵਿੰਦਰ ਸਿੰਘ, ਗੁਰਵਿੰਦਰ ਕੌਰ, ਤਰੁਣਦੀਪ ਕੌਰ, ਸੁਖਮਨ ਕੌਰ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |