ਆਈ.ਟੀ.ਆਈ. ਦੇ ਕੱਚੇ ਮੁਲਾਜ਼ਮਾਂ ਵਲੋਂ ਭਲਕੇ ਧੂਰੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ
ਅਜੀਤ ਡੈਸਕ
04-01-2026
ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਜ਼ਿਲ੍ਹਾ ਰੁਜ਼ਗਾਰ ਦਫ਼ਤਰਾਂ ਰਾਹੀਂ ਉਨ੍ਹਾਂ ਦੀ ਭਰਤੀ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਵੱਖ-ਵੱਖ ਸਮੇਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਅਮਨ ਅਰੋੜਾ ਆਦਿ ਨੂੰ ਮਿਲ ਕੇ ਆਪਣੀਆਂ ਮੰਗਾਂ ਰੱਖੀਆ ਗਈਆ, ਪਰ ਕੋਈ ਨਤੀਜਾ ਨਹੀ ਲਿਕਲਿਆ | ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ 5 ਜਨਵਰੀ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ |