ਨਾਭਾ, 3 ਜਨਵਰੀ (ਜਗਨਾਰ ਸਿੰਘ ਦੁਲੱਦੀ)-ਪੰਚਾਇਤ ਸੰਮਤੀ ਚੋਣਾਂ ਦੌਰਾਨ ਨਾਭਾ ਨੇੜਲੇ ਪਿੰਡ ਰੋਹਟੀ ਛੰਨਾ ਬਲਾਕ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਵਿੰਦਰ ਸਿੰਘ ਖੱਟੜਾ ਨੇ ਆਪਣੇ ਜਿੱਤ ਦੀ ਖ਼ੁਸ਼ੀ ਵਿਚ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ ਵਿਖੇ ਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਗੁਰਦੁਆਰਾ ਰੋਹਟਾ ਸਾਹਿਬ ਦੇ ਹਜ਼ੂਰੀ ਜਥੇ. ਭਾਈ ਅਮਰੀਕ ਸਿੰਘ ਅਤੇ ਭਾਈ ਸੁਖਪਾਲ ਸਿੰਘ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਨਾ ਕੀਤਾ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸ਼ੁਕਰਾਨਾ ਸਮਾਗਮ ਵਿਚ ਪਹੁੰਚੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆ ਕੇ ਲੋਕ ਬਹੁਤ ਪਛਤਾ ਰਹੇ ਹਨ ਕਿਉਂਕਿ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਲਾਅ ਐਂਡ ਆਰਡਰ ਦੀ ਸਥਿਤੀ ਬਿਲਕੁਲ ਡਾਵਾਂਡੋਲ ਹੋ ਚੁੱਕੀ ਹੈ ਕਿਉਂਕਿ ਨਿਤਾਪ੍ਰਤੀ ਪੰਜਾਬ ਵਿਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਆਮ ਵਾਪਰ ਰਹੀਆਂ ਹਨ ਅਤੇ ਰੋਜ਼ਾਨਾ ਹੀ ਕਤਲ ਹੋ ਰਹੇ ਹਨ ਅਤੇ ਪੰਜਾਬ ਨੂੰ ਦਿੱਲੀ ਵਾਲਿਆਂ ਵਲੋਂ ਬੁਰੀ ਤਰ੍ਹਾਂ ਲੁੱਟਿਆ ਤੇ ਕੁੱਟਿਆ ਜਾ ਰਿਹਾ ਹੈ ਪ੍ਰੰਤੂ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਧੱਕੇਸ਼ਾਹੀਆਂ ਦਾ 2027 ਦੀਆਂ ਚੋਣਾਂ ਵਿਚ ਡਟ ਕੇ ਜਵਾਬ ਦੇਣਗੇ | ਉਨ੍ਹਾਂ ਨੇ ਪਿਛਲੇ ਦਿਨੀਂ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਵਾਲੇ ਪੱਤਰਕਾਰਾਂ 'ਤੇ ਪਰਚੇ ਕਰਨ ਨੂੰ ਪੈੱ੍ਰਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਗੁਰਦੁਆਰਾ ਰੋਹਟਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪੰਚਾਇਤਾਂ ਵਲੋਂ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਖੱਟੜਾ ਦਾ ਸਿਰੋਪਾਉ ਪਾ ਕੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਅੰਮਿ੍ਤਪਾਲ ਸਿੰਘ ਲੰਗ, ਗੁਰਤੇਜ ਸਿੰਘ ਕੌਲ ਕੌਮੀ ਬੁਲਾਰਾ ਯੂਥ ਅਕਾਲੀ ਦਲ, ਅਮਰੀਕ ਸਿੰਘ ਮੈਨੇਜਰ ਰੋਹਟਾ ਸਾਹਿਬ, ਤੇਜਿੰਦਰ ਸਿੰਘ ਤੇਜੀ ਸਾਬਕਾ ਸਰਪੰਚ, ਜਥੇ. ਸਰਬਜੀਤ ਸਿੰਘ ਰੋਹਟਾ, ਐਡ. ਲਖਵਿੰਦਰ ਸਿੰਘ ਇੱਛੇਵਾਲ, ਪ੍ਰੀਤਮ ਸਿੰਘ ਮਾਨ, ਮਾਨ ਸਿੰਘ ਸਮਲਾ, ਬੁੱਧ ਸਿੰਘ ਰੋਹਟੀ ਖਾਸ, ਛੱਜੂ ਸਿੰਘ ਸਾਬਕਾ ਸਰਪੰਚ, ਈਸ਼ਰ ਸਿੰਘ ਸਾਬਕਾ ਸਰਪੰਚ, ਬੇਅੰਤ ਸਿੰਘ ਖ਼ੁਰਦ, ਹਾਕਮ ਸਿੰਘ ਰੋਹਟੀ ਬਸਤਾ, ਰੋਹੀ ਸਿੰਘ ਇਛੇਵਾਲ, ਹੁਸ਼ਿਆਰ ਸਿੰਘ ਰੋਹਟੀ ਮੌੜਾ, ਗੁਰਧਿਆਨ ਸਿੰਘ, ਨਿਰਮਲ ਸਿੰਘ, ਮੇਵਾ ਸਿੰਘ ਰੋਹਟੀ ਛੰਨਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ¢