10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਹਮੇਸ਼ਾ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦਿੱਤਾ-ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ <br/>

Ad Position 21
No active advertisement
ਅਜੀਤ ਡੈਸਕ 04-01-2026
ਫ਼ਤਹਿਗੜ੍ਹ ਸਾਹਿਬ, 3 ਜਨਵਰੀ (ਮਨਪ੍ਰੀਤ ਸਿੰਘ)-ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅਤੇ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਨਿੱਘੀ ਯਾਦ 'ਚ ਹੰਸਾਲੀ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮਾਂ ਦੌਰਾਨ, ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ, ਉੱਥੇ ਹੀ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ, ਇਸ ਮੌਕੇ ਖ਼ੂਨਦਾਨ ਕੈਂਪ, ਜਨਰਲ ਮੈਡੀਸਨ ਕੈਂਪ, ਆਯੁਰਵੈਦਿਕ ਕੈਂਪ ਤੇ ਦੰਦਾਂ ਦੇ ਕੈਂਪ ਲਗਾਏ ਗਏ, ਜਿਨ੍ਹਾਂ ਦਾ ਲੋੜਵੰਦਾਂ ਵਲੋਂ ਲਾਹਾ ਲਿਆ ਗਿਆ ਜੋ ਕਿ ਅਤਿਸ਼ਲਾਘਾਯੋਗ ਕਾਰਜ ਹੈ, ਜਿਸ ਲਈ ਉਹ ਸੰਗਤਾਂ ਤੇ ਸੇਵਾਦਾਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸੇਵਕ ਤੇ ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਸਮਾਗਮਾਂ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਬਾਬਾ ਪਰਮਜੀਤ ਸਿੰਘ ਨੇ ਕਿਹਾ ਕਿ ਬ੍ਰਹਮਲੀਨ ਅਜੀਤ ਸਿੰਘ ਹੰਸਾਲੀ ਵਾਲਿਆਂ ਨੇ ਸੰਗਤਾਂ ਨੂੰ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਧਾਰਨਾਵਾਂ ਨਾਲ ਜੋੜਿਆ ਹੈ ਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਆ ਹੈ, ਤਾਂ ਜੋ ਵਧੀਆ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ, ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਦਰਸਾਏ ਮਾਰਗ ਦੇ ਚੱਲਦਿਆਂ, ਹੰਸਾਲੀ ਸਾਹਿਬ ਵਿਖੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਜਾਂਦਾ ਹੈ ਤੇ ਬਾਬਾ ਜੀ ਦੁਆਰਾ ਚਲਾਏ ਗਏ ਸਮਾਜ ਸੇਵਾ ਦੇ ਕੰਮਾਂ ਨੂੰ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬਾਬਾ ਜੀ ਦੁਆਰਾ ਬੱਚਿਆਂ ਦੀ ਸਿੱਖਿਆ ਲਈ ਸਕੂਲ, ਕਾਲਜ, ਡਿਸਪੈਂਸਰੀਆਂ, ਦੰਦਾਂ ਦਾ ਹਸਪਤਾਲ ਚਲਾਏ ਗਏ ਸਨ, ਜਿਨ੍ਹਾਂ ਨੂੰ ਅੱਜ ਵੀ ਨਿਰੰਤਰ ਚਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਯਾਦ ਵਿਚ ਕਰਵਾਏ ਗਏ, ਸਮਾਗਮ ਦੌਰਾਨ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ ਤੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਵਲੋਂ ਚਾਹ, ਕੌਫ਼ੀ, ਪਕੌੜੇ, ਗਜਰੇਲਾ, ਦੁੱਧ, ਫਰੂਟ ਤੇ ਪ੍ਰਸ਼ਾਦੇ ਆਦਿ ਦੇ ਲੰਗਰ ਲਗਾਏ ਗਏ, ਜਿਨ੍ਹਾਂ ਦੇ ਸਹਿਯੋਗ ਲਈ ਉਹ ਸੰਗਤਾਂ ਦਾ ਧੰਨਵਾਦ ਕਰਦੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਧੂ ਰਾਮ ਭਟਮਾਜਰਾ, ਅਵਤਾਰ ਸਿੰਘ, ਮੋਹਣ ਸਿੰਘ ਖੇੜਾ, ਬਾਪੂ ਗੁਰਦੇਵ ਸਿੰਘ ਡੰਗੇੜੀਆਂ, ਮੋਹਣ ਸਿੰਘ ਬਧੌਛੀ, ਮਲਾਰਾ ਸਿੰਘ, ਨਿਰਲੇਪ ਸਿੰਘ, ਆਦਿ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਮੌਕੇ 'ਆਪ' ਨੇਤਾ ਬੌਬੀ ਅਤੇ ਕੌਂਸਲਰ ਵਰਮਾ ਨੇ ਲੰਗਰ ਲਗਾਇਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਨੇ ਨਵੇਂ ਸਾਲ ਦੀ ਆਮਦ ਮੌਕੇ ਕਰਵਾਇਆ ਵਿਸ਼ੇਸ਼ ਸਮਾਗਮ
Ad Position 24