10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਜੇਤੂ ਖਿਡਾਰੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 04-01-2026
ਰਾਜਪੁਰਾ, 3 ਜਨਵਰੀ (ਜੀ.ਪੀ. ਸਿੰਘ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਠੇਕੇਦਾਰ ਬੂਟਾ ਸਿੰਘ ਖਰਾਜਪੁਰ ਦੀ ਅਗਵਾਈ ਹੇਠ ਪਿੰਡ ਖਰਾਜਪੁਰ ਵਿਖੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਮਕਸਦ ਨਾਲ ਉਨ੍ਹਾਂ ਦਾ ਧਿਆਨ ਖੇਡਾਂ ਵਾਲੇ ਪਾਸੇ ਲਗਾਉਣ ਦੇ ਲਈ ਵਾਲੀਬਾਲ ਮੈਚ ਕਰਵਾਏ ਗਏ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਾਪੂ ਰੇਸ਼ਮ ਸਿੰਘ, ਲੱਖਾ ਖਰਾਜਪੁਰ, ਅੰਗਰੇਜ਼ ਸਿੰਘ ਗੇਜੂ ਸਮੇਤ ਹੋਰਨਾ ਪਿੰਡ ਵਾਸੀਆਂ ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ | ਕਿਸਾਨ ਆਗੂ ਬੂਟਾ ਸਿੰਘ ਖਰਾਜਪੁਰ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਵਾਲੇ ਪਾਸੇ ਤੋਂ ਮੋੜਨ ਦੇ ਲਈ ਉਨ੍ਹਾਂ ਦਾ ਧਿਆਨ ਖੇਡਾਂ ਵਾਲੇ ਪਾਸੇ ਲਗਾਉਣਾ ਬਹੁਤ ਹੀ ਜ਼ਰੂਰੀ ਹੋ ਗਿਆ ਹੈ | ਖੇਡਾ ਖੇਡਣ ਵਾਲੇ ਨੌਜਵਾਨਾਂ ਨੂੰ ਜਿੱਥੇ ਅਨੁਸ਼ਾਸਨ ਵਿਚ ਰਹਿਣ ਦੀ ਸਿਖਲਾਈ ਮਿਲੇਗੀ ਉੱਥੇ ਉਹ ਸਰੀਰਕ ਪੱਖੋਂ ਵੀ ਰਿਸ਼ਟ ਪੁਸ਼ਟ ਰਹਿਣਗੇ | ਉਨ੍ਹਾਂ ਦੱਸਿਆ ਕਿ ਯੂਨੀਅਨ ਦੀ ਤਰਫੋਂ ਨੌਜਵਾਨਾਂ ਦੇ ਵਾਲੀਬਾਲ ਦੇ ਮੈਚ ਕਰਵਾਏ ਗਏ ਅਤੇ ਫਾਈਨਲ ਮੈਚ ਦੇ ਵਿਚ ਜੇਤੂ ਖਿਡਾਰੀਆਂ ਨੂੰ ਯੂਨੀਅਨ ਵੱਲੋਂ ਟਰਾਫੀਆਂ ਦੇ ਕੇ ਉਹਨਾਂ ਦਾ ਮਾਨ ਸਨਮਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਸਮੇਂ ਸਮੇਂ 'ਤੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜੀ ਰੱਖਣ ਲਈ ਅਜਿਹੇ ਖੇਡ ਮੁਕਾਬਲੇ ਜਾਰੀ ਰੱਖੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਗੋਲੂ ਦੀ ਅਗਵਾਈ 'ਚ ਹੋਈ ਇਕੱਤਰਤਾ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ
Ad Position 24