10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰੂ ਕਿ੍ਪਾ ਸੇਵਾ ਸੰਸਥਾਨ ਸਰਹਿੰਦ ਨੇ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ

Ad Position 21
No active advertisement
ਅਜੀਤ ਡੈਸਕ 04-01-2026
ਫ਼ਤਹਿਗੜ੍ਹ ਸਾਹਿਬ, 3 ਜਨਵਰੀ (ਬਲਜਿੰਦਰ ਸਿੰਘ)-ਗੁਰੂ ਕਿ੍ਪਾ ਸੇਵਾ ਸੰਸਥਾਨ ਸਰਹਿੰਦ ਵਲੋਂ ਵਿਸ਼ਵ ਜਾਗਿ੍ਤੀ ਮਿਸ਼ਨ ਦੇ ਸਹਿਯੋਗ ਅਤੇ ਸੁਧਾਂਸ਼ੂ ਮਹਾਰਾਜ ਦੇ ਮਾਰਗਦਰਸ਼ਨ ਹੇਠ ਗ਼ਰੀਬ ਅਤੇ ਲੋੜਵੰਦ ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਬਚਾਉਣ ਲਈ ਗਰਮ ਕੰਬਲ ਵੰਡੇ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾਨ ਦੇ ਪ੍ਰਧਾਨ ਅਸ਼ਵਨੀ ਗਰਗ ਅਤੇ ਸਕੱਤਰ ਡਾ. ਹਿਤੇਂਦਰ ਸੂਰੀ ਨੇ ਦੱਸਿਆ ਕਿ ਸੰਸਥਾ ਵਲੋਂ ਇਹ ਉੱਦਮ ਹਰ ਸਾਲ ਕੀਤਾ ਜਾਂਦਾ ਹੈ, ਕਿਉਂਕਿ ਲੋੜਵੰਦਾਂ ਦੀ ਸੇਵਾ ਹੀ ਪ੍ਰਮਾਤਮਾ ਦੀ ਸੱਚੀ ਭਗਤੀ ਤੇ ਸੇਵਾ ਹੈ | ਉਨ੍ਹਾਂ ਇਸ ਨੇਕ ਕਾਰਜ ਨੂੰ ਸਫਲ ਬਣਾਉਣ 'ਚ ਸਹਿਯੋਗ ਕਰਨ ਵਾਲੇ ਸਾਰੇ ਮੈਂਬਰਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ | ਇਸ ਮਨੁੱਖਤਾ ਭਰੀ ਪਹਿਲ ਤਹਿਤ ਸੰਸਥਾਨ ਦੇ ਮੈਂਬਰਾਂ ਅਤੇ ਸੇਵਾਦਾਰਾਂ ਵਲੋਂ ਦੇਰ ਰਾਤ ਸਮੇਂ ਫੁੱਟਪਾਥਾਂ ਤੇ ਸੜਕਾਂ ਦੇ ਕਿਨਾਰੇ ਸੌ ਰਹੇ ਲੋੜਵੰਦ ਵਿਅਕਤੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਕੰਬਲ ਵੰਡੇ ਗਏ | ਉਨ੍ਹਾਂ ਦੱਸਿਆ ਕਿ ਕੰਬਲ ਵੰਡ ਮੁਹਿੰਮ ਤੋਂ ਇਲਾਵਾ ਗੁਰੂ ਕਿ੍ਪਾ ਸੇਵਾ ਸੰਸਥਾਨ ਵਲੋਂ ਸਮੇਂ-ਸਮੇਂ 'ਤੇ ਮੁਫ਼ਤ ਮੈਡੀਕਲ ਜਾਂਚ ਤੇ ਸਰਜੀਕਲ ਕੈਂਪ, ਮੁਫ਼ਤ ਨਕਲੀ ਅੰਗਾਂ ਦੀ ਵੰਡ ਅਤੇ ਜਨ ਔਸ਼ਧੀ ਕੇਂਦਰ ਰਾਹੀਂ ਲੋੜਵੰਦ ਮਰੀਜ਼ਾਂ ਨੂੰ ਵਾਜਬ ਦਰਾਂ 'ਤੇ ਦਵਾਈਆਂ ਉਪਲੱਬਧ ਕਰਵਾਈਆਂ ਜਾਂਦੀਆਂ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪ. ਯੂਨੀਅਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਮਜ਼ਦੂਰਾਂ ਵਲੋਂ ਸੰਸਦ ਮੈਂਬਰਾਂ ਤੋਂ ਕਾਨੂੰਨ ਬਦਲਣ ਦੇ ਹੱਕ 'ਚ ਵੋਟ ਪਾਉਣ ਬਾਰੇ ਸਪੱਸ਼ਟੀਕਰਨ ਦੀ ਮੰਗ
Ad Position 24