10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪ. ਯੂਨੀਅਨ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 04-01-2026
ਫ਼ਤਹਿਗੜ੍ਹ ਸਾਹਿਬ, 3 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ | ਮੀਟਿੰਗ ਵਿਚ ਮੁਲਾਜ਼ਮ, ਪੈਨਸ਼ਨਰ, ਸੰਘਰਸ਼ਾਂ ਦੇ ਮਹਾਨਾਇਕ ਕਾਮਰੇਡ ਸੱਜਣ ਸਿੰਘ ਅਤੇ ਕਾਮਰੇਡ ਰਣਬੀਰ ਸਿੰਘ ਢਿੱਲੋਂ ਨੂੰ ਸਮਰਪਿਤ ਸਾਲ 2026 ਦਾ ਕੈਲੰਡਰ ਵੀ ਜਾਰੀ ਕੀਤਾ ਗਿਆ | ਇਸ ਦੀ ਅਗਵਾਈ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਦੇ ਸਰਪ੍ਰਸਤ ਅਵਤਾਰ ਸਿੰਘ ਚੀਮਾ, ਸੂਬਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਰੌਣੀ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ, ਦੀ ਕਲਾਸ ਫੋਰਥ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਮਲੋਹ, ਜਨਰਲ ਸਕੱਤਰ ਜਸਪਾਲ ਸਿੰਘ ਗਡਹੇੜਾ ਨੇ ਕੀਤੀ | ਇਸ ਕੈਲੰਡਰ ਨੂੰ ਤਿਆਰ ਕਰਨ ਦੀ ਅਹਿਮ ਭੂਮਿਕਾ ਸੂਬਾ ਵਿੱਤ ਸਕੱਤਰ ਕਾ. ਚੰਦਨ ਸਿੰਘ ਨੇ ਨਿਭਾਈ | ਇਸ ਮੌਕੇ ਦੇਸਰਾਜ ਬਸੀ ਪਠਾਣਾਂ, ਸਲਾਮ ਦੀਨ ਬਾਵਾ, ਬਲਤੇਜ ਸਿੰਘ, ਮਨਜੀਤ ਸਿੰਘ, ਭਰਪੂਰ ਸਿੰਘ, ਅਮਰੀਕ ਸਿੰਘ, ਜੋਗਿੰਦਰ ਸਿੰਘ ਜੱਲ੍ਹਾ, ਲਖਵੀਰ ਸਿੰਘ, ਗੁਰਜੰਟ ਸਿੰਘ, ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ਼ਹੀਦੀ ਸਭਾ ਦੌਰਾਨ ਵਧੀਆ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਦਾ ਕੀਤਾ ਸਨਮਾਨ ਅਗਲੀ ਖ਼ਬਰ ਗੁਰੂ ਕਿ੍ਪਾ ਸੇਵਾ ਸੰਸਥਾਨ ਸਰਹਿੰਦ ਨੇ ਲੋੜਵੰਦਾਂ ਨੂੰ ਗਰਮ ਕੰਬਲ ਵੰਡੇ
Ad Position 24