10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ਼ਹੀਦੀ ਸਭਾ ਦੌਰਾਨ ਵਧੀਆ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 04-01-2026
ਫ਼ਤਹਿਗੜ੍ਹ ਸਾਹਿਬ, 3 ਜਨਵਰੀ (ਮਨਪ੍ਰੀਤ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਭਰਨ ਵਾਲੀ ਸਿੰਘ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਸਦਕਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਪੇ੍ਰਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਿਆ ਤੇ ਸ਼ਰਧਾਲੂਆਂ ਦੁਆਰਾ ਪ੍ਰਸ਼ਾਸਨ ਦੁਆਰਾ ਕੀਤੇ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸਰਹਿੰਦ ਮੰਡੀ ਦੇ ਪ੍ਰਧਾਨ ਤਰਸੇਮ ਲਾਲ ਉੱਪਲ ਤੇ ਠੇਕੇਦਾਰ ਅਵਤਾਰ ਸਿੰਘ ਚਨਾਰਥਲ ਨੇ ਵਧੀਆ ਪ੍ਰਬੰਧਾਂ ਸਦਕਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦਾ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਏ, ਜਿਨ੍ਹਾਂ ਦੀ ਸੁਵਿਧਾਵਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੀ ਪੱਧਰ 'ਤੇ ਪ੍ਰਬੰਧ ਕੀਤੇ ਗਏ, ਜਿਨ੍ਹਾਂ 'ਚ ਗੱਡੀਆਂ ਦੀ ਪਾਰਕਿੰਗ, ਬਜ਼ੁਰਗਾਂ, ਬੱਚਿਆਂ ਤੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਤੇ ਫ਼੍ਰੀ ਈ-ਰਿਕਸ਼ਾ, ਪਖਾਨਿਆਂ ਦਾ ਪ੍ਰਬੰਧ, ਸਿਹਤ ਸਹੂਲਤਾਂ ਲਈ ਮੁਫ਼ਤ ਮੈਡੀਕਲ ਸੁਵਿਧਾਵਾਂ, ਲੰਗਰਾਂ ਲਈ ਪਾਣੀ ਤੇ ਬਿਜਲੀ ਦਾ ਪ੍ਰਬੰਧ ਆਦਿ ਸਹੂਲਤਾਂ ਸ਼ਾਮਿਲ ਸਨ, ਤੋਂ ਸ਼ਰਧਾਲੂਆਂ ਨੂੰ ਵੱਡੀਆਂ ਸੁਵਿਧਾਵਾਂ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਾਂ ਸਦਕਾ ਸ਼ਰਧਾਲੂਆਂ ਨੂੰ ਵਧੀਆ ਸੇਵਾਵਾਂ ਮਿਲੀਆਂ ਹਨ ਤੇ ਸ਼ਹੀਦੀ ਸਭਾ ਵਧੀਆ ਢੰਗ ਨਾਲ ਨੇਪਰੇ ਚੜ੍ਹੀ ਹੈ, ਜਿਸ ਸਦਕਾ ਉਹ ਜ਼ਿਲ੍ਹਾ ਪ੍ਰਸ਼ਾਸਨ, ਸੇਵਾਦਾਰਾਂ ਤੇ ਸ਼ਰਧਾਲੂਆਂ ਦਾ ਧੰਨਵਾਦ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਯੂਨੀਅਨ ਸੀਟੂ ਵਲੋਂ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਮੌਕੇ ਇੰਟਰਵਿਊ ਰੱਖਣ ਦਾ ਵਿਰੋਧ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਦੀ ਕਲਾਸ ਫੋਰਥ ਗੌਰਮਿੰਟ ਇੰਪ. ਯੂਨੀਅਨ ਦੀ ਹੋਈ ਮੀਟਿੰਗ
Ad Position 24