10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਯੂਨੀਅਨ ਸੀਟੂ ਵਲੋਂ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਮੌਕੇ ਇੰਟਰਵਿਊ ਰੱਖਣ ਦਾ ਵਿਰੋਧ

Ad Position 21
No active advertisement
ਅਜੀਤ ਡੈਸਕ 04-01-2026
ਫ਼ਤਹਿਗੜ੍ਹ ਸਾਹਿਬ, 3 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਭਰਤੀ ਕੀਤੇ ਜਾ ਰਹੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਇੰਟਰਵਿਊ ਰੱਖੇ ਜਾਣ ਦਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਸਖ਼ਤ ਵਿਰੋਧ ਕੀਤਾ ਗਿਆ | ਆਂਗਣਵਾੜੀ ਵਰਕਰਜ਼ ਹੈਲਪਰਜ਼ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ, ਸੂਬਾਈ ਪ੍ਰਧਾਨ ਹਰਜੀਤ ਕੌਰ, ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਦੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਦਿੱਤਾ ਗਿਆ ਸੀ ਤਾਂ ਉਸ ਵਿਚ ਇੰਟਰਵਿਊ ਦਾ ਜ਼ਿਕਰ ਨਹੀਂ ਸੀ | ਆਗੂਆਂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਚਹੇਤਿਆਂ ਨੂੰ ਭਰਤੀ ਕਰਨ ਲਈ ਇੰਟਰਵਿਊ ਦੇ 5 ਨੰਬਰ ਲਗਾਉਣ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ 15 ਜੁਲਾਈ 2025 ਦੀਆਂ ਸ਼ਰਤਾਂ ਮੁਤਾਬਿਕ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਕੀਤੀ ਜਾਵੇ ਅਤੇ ਜੇਕਰ ਸਰਕਾਰ ਨੇ ਨਾਦਰਸ਼ਾਹੀ ਫੁਰਮਾਨ ਵਾਪਸ ਨਾ ਲਿਆ ਤਾਂ ਯੂਨੀਅਨ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਹੁਕਮ ਹੈ ਕਿ 3 ਮਹੀਨੇ ਤੋਂ ਜ਼ਿਆਦਾ ਕੋਈ ਵੀ ਆਂਗਣਵਾੜੀ ਕੇਂਦਰ ਵਰਕਰ ਜਾਂ ਹੈਲਪਰ ਤੋਂ ਖ਼ਾਲੀ ਨਾ ਰਹੇ, ਪ੍ਰੰਤੂ ਇੱਥੇ 3 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਵਿਚ ਲੋੜੀਂਦੀਆਂ ਮੁੱਢਲੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਭਾਈ ਨੂਰਾ ਮਾਹੀ ਦੀ ਯਾਦ 'ਚ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸ਼ਹੀਦੀ ਸਭਾ ਦੌਰਾਨ ਵਧੀਆ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਦਾ ਕੀਤਾ ਸਨਮਾਨ
Ad Position 24