10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਭਾਈ ਨੂਰਾ ਮਾਹੀ ਦੀ ਯਾਦ 'ਚ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 04-01-2026
ਫ਼ਤਹਿਗੜ੍ਹ ਸਾਹਿਬ, 3 ਜਨਵਰੀ (ਬਲਜਿੰਦਰ ਸਿੰਘ)-ਸ਼ਹੀਦੀ ਸਭਾ ਦੀ ਸੰਪੂਰਨਤਾ ਤੋਂ ਬਾਅਦ ਅੱਜ ਸ਼ਬਦ ਗੁਰੂ ਗੁਰਮਤਿ ਅਕੈਡਮੀ ਰਾਏਕੋਟ ਵਲੋਂ ਭਾਈ ਨੂਰਾ ਮਾਹੀ ਦੀ ਯਾਦ 'ਚ 4 ਦਿਨਾਂ ਚੌਥਾ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਇਆ ਹੇਠ ਸਜਾਇਆ ਗਿਆ ਅਤੇ ਨਗਰ ਕੀਰਤਨ ਦੀ ਸਮੁੱਚੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਹ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ 'ਚੋਂ ਲੰਘਦਾ ਹੋਇਆ 5 ਜਨਵਰੀ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਇਸ ਮੌਕੇ ਸ਼ਬਦ ਗੁਰੂ ਗੁਰਮਤਿ ਅਕੈਡਮੀ ਰਾਏਕੋਟ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਰਾਏਕੋਟ ਨੇ ਦੱਸਿਆ ਕਿ ਇਹ ਨਗਰ ਕੀਰਤਨ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਹੈ ਅਤੇ 2 ਜਨਵਰੀ ਦੀ ਰਾਤ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਵਿਖੇ ਵਿਸ਼ਰਾਮ ਕਰੇਗਾ | 3 ਨੂੰ ਰਾੜਾ ਸਾਹਿਬ, 4 ਨੂੰ ਨਾਨਕਸਰ ਠਾਠ ਬੜੂੰਦੀ ਅਤੇ 5 ਜਨਵਰੀ ਨੂੰ ਰਾਏਕੋਟ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ ਭਾਈ ਨੂਰਾ ਮਾਹੀ ਦੀ ਯਾਦ 'ਚ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਪੜ੍ਹਾਵਾਂ 'ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਤੇ ਸੰਗਤਾਂ ਦੀ ਸੇਵਾ ਵਾਸਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਸਿਆਸੀ ਰੰਜਿਸ਼ ਨੂੰ ਲੈ ਕੇ ਪਰਾਲੀ ਨੂੰ ਅੱਗ ਲਗਾ ਕੇ ਹਜ਼ਾਰਾਂ ਦਾ ਨੁਕਸਾਨ ਕਰਨ ਦੇ ਲਗਾਏ ਦੋਸ਼ <br/> ਅਗਲੀ ਖ਼ਬਰ ਯੂਨੀਅਨ ਸੀਟੂ ਵਲੋਂ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਮੌਕੇ ਇੰਟਰਵਿਊ ਰੱਖਣ ਦਾ ਵਿਰੋਧ
Ad Position 24