16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਾਧੋਪੁਰ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ ਦਾ ਕੀਤਾ ਸਵਾਗਤ

Ad Position 21
No active advertisement
ਹਰਵੇਲ ਸਿੰਘ ਮਾਧੋਪੁਰ ਸੂਬਾ ਸੀਨੀਅਰ ਮੀਤ ਪ੍ਰਧਾਨ <br/> 05-01-2026
ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਪਾਰਟੀ ਪ੍ਰਧਾਨ ਤੇ ਸਾਬਕਾ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਰਾਜਨੀਤਕ ਮਾਮਲਿਆਂ ਬਾਰੇ ਐਲਾਨੀ 25 ਮੈਂਬਰੀ ਕਮੇਟੀ ਦਾ ਸਵਾਗਤ ਕਰਦਿਆਂ ਇਸ ਨੂੰ ਦੂਰ ਅੰਦੇਸ਼ੀ ਅਤੇ ਸੁਲਝਿਆ ਹੋਇਆ ਫ਼ੈਸਲਾ ਦੱਸਿਆ ਹੈ | ਮਾਧੋਪੁਰ ਨੇ ਕਿਹਾ ਕਿ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ ਵਿਚ ਸੀਨੀਅਰ ਆਗੂਆਂ ਨੂੰ ਸ਼ਾਮਿਲ ਕਰਕੇ ਵੱਡੀ ਜ਼ਿੰਮੇਵਾਰੀ ਦੇਣਾ ਇਸ ਗੱਲ ਦਾ ਸੰਕੇਤ ਵੀ ਹੈ ਕਿ ਪਾਰਟੀ ਵਿਚ ਹਰੇਕ ਵਰਗ ਨੂੰ ਪੂਰੀ ਪ੍ਰਤੀਨਿਧਤਾ ਦਿੱਤੀ ਜਾ ਰਹੀ ਹੈ |
ਉਨ੍ਹਾਂ ਕਿਹਾ ਕਿ 25 ਮੈਂਬਰੀ ਕਮੇਟੀ ਵਿਚ ਜਿੱਥੇ ਸੀਨੀਅਰ ਆਗੂਆਂ ਨੂੰ ਸਥਾਨ ਦਿੱਤਾ ਗਿਆ ਹੈ, ਉੱਥੇ ਹੀ ਇਸਤਰੀ ਵਰਗ, ਐਸ.ਸੀ ਸਮਾਜ ਨੂੰ ਵੀ ਪੂਰੀ ਪ੍ਰਤੀਨਿਧਤਾ ਦਿੱਤੀ ਗਈ ਹੈ | ਇਸ ਕਮੇਟੀ ਦੀ ਬਣਤਰ ਨਾਲ ਜਿੱਥੇ ਪਾਰਟੀ ਦੇ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ, ਉੱਥੇ ਹੀ ਪਾਰਟੀ ਦੇ ਵਰਕਰਾਂ ਦੇ ਹੌਂਸਲੇ ਵੀ ਬੁਲੰਦ ਹੋਣਗੇ ਅਤੇ ਪੰਥਕ ਸਫ਼ਾਂ ਵਿਚ ਵਧੀਆ ਪ੍ਰਭਾਵ ਪਵੇਗਾ | ਉਨ੍ਹਾਂ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਪਾਰਟੀ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਪਛਾੜ ਕੇ ਸੂਬੇ ਵਿਚ ਆਪਣੀ ਸਰਕਾਰ ਬਣਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਰਬ ਧਰਮ ਗ੍ਰੰਥ ਸਨਮਾਨ ਯਾਤਰਾ ਖ਼ਾਲਸਾ ਵਹੀਰ ਦਾ ਫ਼ਤਹਿਗੜ੍ਹ ਸਾਹਿਬ ਪਹੁੰਚਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਪੁਲਿਸ ਨਾਕੇ 'ਤੇ ਮੁਲਾਜ਼ਮ ਨਾ ਹੋਣ ਕਰਕੇ ਮਾੜੇ ਅਨਸਰ ਸਰਗਰਮ
Ad Position 24