16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਨਾ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ-ਬੱਲ

Ad Position 21
No active advertisement
ਅਜੀਤ ਡੈਸਕ 05-01-2026
ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਬੱਲ ਨੇ ਪੰਜਾਬ ਸਰਕਾਰ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਨਾ ਕੀਤੇ ਜਾਣ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਵਰਤਾਰੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿੱਖ ਵਿਰੋਧ ਚਿਹਰਾ ਨੰਗਾ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪ੍ਰਵਾਨਿਤ ਛੁੱਟੀਆਂ ਵਿਚ ਸਾਲ 2024 ਦੌਰਾਨ 17 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਛੁੱਟੀ ਘੋਸ਼ਿਤ ਕੀਤੀ ਗਈ ਸੀ, 2025 ਵਿਚ 6 ਜਨਵਰੀ ਨੂੰ ਛੱੁਟੀ ਘੋਸ਼ਿਤ ਕੀਤੀ ਗਈ ਸੀ ਪਰ 2026 ਦੇ ਸਰਕਾਰੀ ਕੈਲੰਡਰ ਵਿਚ ਇਸ ਵਾਰ ਇਹ ਛੱੁਟੀ ਕੱਟ ਦਿੱਤੀ ਗਈ ਹੈ ਜਿਸ ਕਰਕੇ ਸਿੱਖ ਮਨਾਂ ਅੰਦਰ ਸਰਕਾਰ ਖ਼ਿਲਾਫ਼ ਵੱਡਾ ਰੋਸ ਪਾਇਆ ਜਾ ਰਿਹਾ ਹੈ | ਸ. ਬੱਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਰੋਜ਼ਾਨਾ ਹੀ ਸਿੱਖ ਵਿਰੋਧੀ ਕਹਿ ਕੇ ਝੂਠਾ ਪ੍ਰਚਾਰ ਕਰਨ ਅਤੇ ਭੰਡਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਰਕਾਰੀ ਛੱੁਟੀ ਕੱਟ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ | ਜਿਸ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਸਰਕਾਰ ਨੂੰ ਸਿੱਖ ਨਹੀਂ ਬਲਕਿ ਦਿੱਲੀ ਬੈਠੇ ਉਨ੍ਹਾਂ ਦੇ ਆਕਾ ਚਲਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀਆਂ 13 ਮੰਗਾਂ ਨੂੰ ਲੈ ਕੇ ਕੰਨਿਆ ਕੁਮਾਰੀ ਤੋਂ ਜੰਮੂ ਕਸ਼ਮੀਰ ਤੱਕ ਯਾਤਰਾ ਸ਼ੁਰੂ ਕੀਤੀ ਜਾਵੇਗੀ-ਕਿਸਾਨ ਆਗੂ... ਅਗਲੀ ਖ਼ਬਰ ਸਰਬ ਧਰਮ ਗ੍ਰੰਥ ਸਨਮਾਨ ਯਾਤਰਾ ਖ਼ਾਲਸਾ ਵਹੀਰ ਦਾ ਫ਼ਤਹਿਗੜ੍ਹ ਸਾਹਿਬ ਪਹੁੰਚਣ 'ਤੇ ਭਰਵਾਂ ਸਵਾਗਤ
Ad Position 24