16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਵੱਖ-ਵੱਖ ਪਾਰਟੀਆਂ ਦੇ ਆਗੂ

Ad Position 21
No active advertisement
ਅਜੀਤ ਡੈਸਕ 05-01-2026
ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਮਨਪ੍ਰੀਤ ਸਿੰਘ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਨਤਮਸਤਕ ਹੋਏ ਜਿਨ੍ਹਾਂ ਵਿਚ ਪ੍ਰੇਮ ਸਿੰਘ ਚੰਦੂਮਾਜਰਾ, ਜਗਦੀਪ ਸਿੰਘ ਚੀਮਾ, ਅਮਰ ਇੰਦਰ ਸਿੰਘ ਲਿਬੜਾ, ਚਰਨਜੀਤ ਸਿੰਘ ਅਟਵਾਲ ਸਾਬਕਾ ਸਪੀਕਰ, ਸ਼ੇਰ ਸਿੰਘ ਸਾਬਕਾ ਪ੍ਰਧਾਨ, ਅਸ਼ੋਕ ਸੂਦ ਪ੍ਰਧਾਨ ਨਗਰ ਕੌਂਸਲ, ਮਨਦੀਪ ਸਿੰਘ ਤਰਖਾਣ ਮਾਜਰਾ, ਹਰਵੇਲ ਸਿੰਘ ਮਾਧੋਪੁਰ, ਕੌਂਸਲਰ ਮੋਹਨ ਸਿੰਘ, ਸੁਭਾਸ਼ ਸੂਦ, ਪਿ੍ੰਸ, ਕਾਲੜਾ, ਬੈਨੀਪਾਲ, ਸੁਰਿੰਦਰ ਸਿੰਘ ਸੁਹਾਗਹੇੜੀ, ਸੁਰਜੀਤ ਸਿੰਘ ਚਨਾਰਥਲ, ਬਚਿੱਤਰ ਸਿੰਘ ਪੰਜੋਲਾ, ਨੰਬਰਦਾਰ ਹਰਚੰਦ ਸਿੰਘ ਜਖਵਾਲੀ, ਗੁਰਦੇਵ ਸਿੰਘ ਵਿਰਕ ਮੁੱਖ ਤੌਰ 'ਤੇ ਸ਼ਾਮਿਲ ਹਨ | ਚੇਅਰਮੈਨ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਨਿਰਮਲ ਸਿੰਘ ਐੱਸ.ਐੱਸ. ਨੇ ਜਿੱਥੇ ਉਕਤ ਲੀਡਰਾਂ ਦਾ ਸਤਿਕਾਰ ਕੀਤਾ, ਉੱਥੇ ਹੀ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹੀਦੀ ਤੇ ਅਸਥਾਨ ਤੇ ਹੋਏ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸ਼ਹੀਦ ਸਭਨਾਂ ਦੇ ਸਾਂਝੇ ਹੁੰਦੇ ਹਨ ਜਿਹੜੇ ਕੌਮ, ਧਰਮ, ਦੇਸ ਲਈ ਸ਼ਹੀਦ ਹੁੰਦੇ ਹਨ, ਉਹ ਅਮਰ ਹੋ ਜਾਂਦੇ ਹਨ | ਉਨ੍ਹਾਂ ਕਿਹਾ ਕਿ ਇਸ ਅਸਥਾਨ ਤੇ ਸਾਰੀਆਂ ਪਾਰਟੀਆਂ, ਧਰਮਾਂ ਤੇ ਸਮਾਜ ਸੇਵੀਆਂ ਦਾ ਸਤਿਕਾਰ ਹੈ | ਚੇਅਰਮੈਨ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਜਦੋਂ ਸੂਬਾ ਸਰਹਿੰਦ ਦੀ ਕੈਦ ਵਿਚ ਤਾਂ ਦੁੱਧ ਦੀ ਸੇਵਾ ਕੀਤੀ ਸੀ ਜਿਸ ਬਦਲੇ ਸੂਬਾ ਸਰਹਿੰਦ ਵਜ਼ੀਰ ਖ਼ਾਨ ਨੇ ਬਾਬਾ ਜੀ ਤੇ ਉਨ੍ਹਾਂ ਦੇ 6 ਸਾਲਾ ਪੁੱਤਰ, ਪਤਨੀ ਤੇ ਮਾਤਾ ਜੀ ਨੂੰ ਕੋਹਲੂ ਵਿਚ ਪੀੜ੍ਹ ਕੇ ਸ਼ਹੀਦ ਕਰ ਦਿੱਤਾ ਸੀ ਅਤੇ ਇਹ ਅਦੁੱਤੀ ਤੇ ਲਾਸਾਨੀ ਕੁਰਬਾਨੀ ਇਕ ਮਿਸਾਲ ਹੈ ਕਿ ਦੁੱਧ ਪਿਲਾਉਣ ਦੀ ਕੀਮਤ ਸਾਰੇ ਪਰਿਵਾਰ ਨੂੰ ਜਿਉਂਦਾਂ ਕੋਹਲੂ ਵਿਚ ਪੀੜ੍ਹ ਕੇ ਤਾਰਨੀ ਪਈ | ਇਸ ਮੌਕੇ ਉਕਤ ਲੀਡਰਾਂ ਨੇ ਬਾਬਾ ਜੀ ਦੀ ਕੁਰਬਾਨੀ ਨੂੰ ਨਮਨ ਕੀਤਾ ਅਤੇ ਇੱਥੋਂ ਦੇ ਪ੍ਰਬੰਧ ਦੀ ਸ਼ਲਾਘਾ ਵੀ ਕੀਤੀ | ਅੱਜ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਮੱਥੇ ਟੇਕਿਆ ਅਤੇ
Ad Position 22
No active advertisement
ਪਿਛਲੀ ਖ਼ਬਰ ਹਾਈਵੇ 'ਤੇ ਬੇਕਾਬੂ ਕਾਰ ਨੇ 3 ਪ੍ਰਵਾਸੀ ਦਰੜੇ, 1 ਦੀ ਮੌਤ ਅਗਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਵੱਖ-ਵੱਖ ਪਾਰਟੀਆਂ ਦੇ ਆਗੂ
Ad Position 24