16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸਰਬ ਧਰਮ ਗ੍ਰੰਥ ਸਨਮਾਨ ਯਾਤਰਾ ਖ਼ਾਲਸਾ ਵਹੀਰ ਦਾ ਫ਼ਤਹਿਗੜ੍ਹ ਸਾਹਿਬ ਪਹੁੰਚਣ 'ਤੇ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 05-01-2026
ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਬਲਜਿੰਦਰ ਸਿੰਘ)-ਸਮਾਣਾ ਤੋਂ ਸ਼ੁਰੂ ਹੋਈ ਸਰਬ ਧਰਮ ਗ੍ਰੰਥ ਸਨਮਾਨ ਯਾਤਰਾ ਖ਼ਾਲਸਾ ਵਹੀਰ ਦਾ ਮਾਧੋਪੁਰ ਚੌਂਕ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਣ 'ਤੇ ਇੱਥੋਂ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਹ ਯਾਤਰਾ ਭਾਈ ਗੁਰਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਕੱਢੀ ਜਾ ਰਹੀ ਹੈ, ਜੋ ਪਿਛਲੇ 14 ਮਹੀਨਿਆਂ ਤੋਂ ਟਾਵਰ 'ਤੇ ਬੈਠ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਾਰੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ | ਓਧਰ ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਖ਼ਾਲਸਾ ਵਹੀਰ ਵਿਚ ਵੱਧ ਤੋਂ ਵੱਧ ਸੰਗਤਾਂ ਸ਼ਾਮਿਲ ਹੋਣ ਲਈ ਵੀ ਕਿਹਾ ਹੈ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਵਲੋਂ ਪੈਦਲ ਯਾਤਰਾ ਦੌਰਾਨ ਪਾਲਕੀ ਸਾਹਿਬ ਵਿਚ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦਾ ਅਦਬ ਸਤਿਕਾਰ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੇਤ ਸਾਰੇ ਧਾਰਮਿਕ ਗ੍ਰੰਥ ਮਨੁੱਖਤਾ ਦੀ ਸਾਂਝੀ ਧਰੋਹਰ ਹਨ ਅਤੇ ਉਨ੍ਹਾਂ ਦੀ ਬੇਅਦਬੀ ਰੋਕਣ ਲਈ ਕਾਨੂੰਨੀ ਤੌਰ 'ਤੇ ਸਖ਼ਤ ਪ੍ਰਬੰਧ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਮਾਮਲੇ 'ਤੇ ਕਈ ਵਾਰ ਚਰਚਾ ਤਾਂ ਕੀਤੀ ਗਈ ਹੈ, ਪਰ ਅਜੇ ਤੱਕ ਕੋਈ ਢੁਕਵਾਂ ਅਤੇ ਪ੍ਰਭਾਵਸ਼ਾਲੀ ਹੱਲ ਨਹੀਂ ਕੱਢਿਆ ਗਿਆ | ਜਿਸ ਕਾਰਨ ਸੰਗਤਾਂ ਵਿਚ ਰੋਸ ਅਤੇ ਨਿਰਾਸ਼ਾ ਹੈ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਾਈ ਗੁਰਜੀਤ ਸਿੰਘ ਖਾਲਸਾ ਵਲੋਂ ਉਠਾਈ ਗਈ ਇਸ ਨਿਆਂ ਸੰਗਤ ਮੰਗ 'ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਸਖ਼ਤ ਕਾਨੂੰਨ ਲਾਗੂ ਕੀਤਾ ਜਾਵੇ, ਤਾਂ ਜੋ ਭਵਿੱਖ ਵਿਚ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਨਾ ਹੋ ਸਕੇ | ਉਨ੍ਹਾਂ ਦੱਸਿਆ ਕਿ ਇਹ ਯਾਤਰਾ ਸਮਾਣੇ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਗੁਜ਼ਰਦੀ ਹੋਈ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ 15 ਜਨਵਰੀ ਨੂੰ ਸੰਪੰਨ ਹੋਵੇਗੀ, ਜਿੱਥੇ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਤੱਕ ਸੰਗਤ ਦੀ ਆਵਾਜ਼ ਪਹੁੰਚਾਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਾਧੋਪੁਰ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ ਦਾ ਕੀਤਾ ਸਵਾਗਤ ਅਗਲੀ ਖ਼ਬਰ ਹਾਈਵੇ 'ਤੇ ਬੇਕਾਬੂ ਕਾਰ ਨੇ 3 ਪ੍ਰਵਾਸੀ ਦਰੜੇ, 1 ਦੀ ਮੌਤ
Ad Position 24