16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕਿਸਾਨਾਂ ਦੀਆਂ 13 ਮੰਗਾਂ ਨੂੰ ਲੈ ਕੇ ਕੰਨਿਆ ਕੁਮਾਰੀ ਤੋਂ ਜੰਮੂ ਕਸ਼ਮੀਰ ਤੱਕ ਯਾਤਰਾ ਸ਼ੁਰੂ ਕੀਤੀ ਜਾਵੇਗੀ-ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 05-01-2026
ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਬਲਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਇਕੱਤਰਤਾ ਅੱਜ ਪਿੰਡ ਅੱਤੇਵਾਲੀ ਵਿਖੇ ਹੋਈ | ਜਿਸ ਵਿਚ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਅਤੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵਲੋਂ ਉਲੀਕੇ ਸੰਘਰਸ਼ ਪੋ੍ਰਗਰਾਮ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ | ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਕਾ ਸਿੰਘ ਕੋਟੜਾ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕੰਨਿਆ ਕੁਮਾਰੀ ਤੋਂ ਜੰਮੂ ਕਸ਼ਮੀਰ ਤੱਕ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿਚ ਕਿਸਾਨਾਂ ਦੀਆਂ ਲੰਬਿਤ 13 ਮੰਗਾਂ ਨੂੰ ਲਾਗੂ ਕਰਵਾਉਣ ਅਤੇ ਨਵੇਂ ਬਿਜਲੀ ਐਕਟ ਸਮੇਤ ਹੋਰਨਾਂ ਲੋਕ ਵਿਰੋਧੀ ਐਕਟਾਂ ਨੂੰ ਰੱਦ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਯਾਤਰਾ ਸਬੰਧੀ ਪੋ੍ਰਗਰਾਮ ਉਲੀਕਣ ਲਈ 8 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ ਕੌਮੀ ਪੱਧਰੀ ਮੀਟਿੰਗ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਵਿਖੇ ਹੋਵੇਗੀ | ਜਿੱਥੇ ਸਲਾਹ ਮਸ਼ਵਰੇ ਤੋਂ ਬਾਅਦ ਯਾਤਰਾ ਦੀਆਂ ਤਾਰੀਕਾਂ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਯਾਤਰਾ ਕੰਨਿਆ ਕੁਮਾਰੀ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਕਿਸਾਨਾਂ ਅਤੇ ਆਮ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਹਰ ਵਰਗ ਵਿਰੋਧੀ ਨੀਤੀਆਂ ਖ਼ਿਲਾਫ਼ ਲਾਮਬੰਦ ਕਰਦੇ ਹੋਏ ਜੰਮੂ ਕਸ਼ਮੀਰ ਤੋਂ ਹੋ ਕੇ 19 ਮਾਰਚ ਨੂੰ ਰਾਮ-ਲੀਲ੍ਹਾ ਮੈਦਾਨ ਦਿੱਲੀ ਪਹੁੰਚ ਕੇ ਸਮਾਪਤ ਹੋਵੇਗੀ ਜਿੱਥੇ ਕੌਮੀ ਪੱਧਰੀ ਕਿਸਾਨ ਮਹਾਂ ਪੰਚਾਇਤ ਹੋਵੇਗੀ | ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਪੋ੍ਰਗਰਾਮ ਦਾ ਉਦੇਸ਼ ਕੇਂਦਰ ਸਰਕਾਰ ਵਲੋਂ ਮੰਨੀਆਂ 13 ਜਾਇਜ਼ ਮੰਗਾਂ ਨੂੰ ਅਮਲੀ ਰੂਪ ਵਿਚ ਲਾਗੂ ਕਰਵਾਉਣਾ ਅਤੇ ਬਿਜਲੀ ਐਕਟ ਸਮੇਤ ਹੋਰਨਾਂ ਲੋਕ ਵਿਰੋਧੀ ਐਕਟਾਂ ਨੂੰ ਰੱਦ ਕਰਵਾਉਣਾ ਹੈ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਪ੍ਰਤੀ ਕਿਸਾਨਾਂ ਦੀ ਲਾਮਬੰਦੀ ਲਈ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗਾਂ ਹੋ ਰਹੀਆਂ ਹਨ |
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ, ਯੂਥ ਕਨਵੀਨਰ ਗੁਰਜਿੰਦਰ ਸਿੰਘ ਖੋਜੇਮਾਜਰਾ, ਅਵਤਾਰ ਸਿੰਘ ਡੰਘੇੜੀਆਂ, ਉੱਤਮ ਸਿੰਘ ਬਰਵਾਲੀ, ਕਿਰਪਾਲ ਸਿੰਘ ਬਦੇਸ਼ਾਂ, ਕਰਨੈਲ ਸਿੰਘ ਜਟਾਣਾ, ਬਲਦੇਵ ਸਿੰਘ ਮੁੱਲਾਂਪੁਰ, ਰਾਜਿੰਦਰ ਸਿੰਘ ਬੱਬੀ, ਪ੍ਰਕਾਸ਼ ਸਿੰਘ ਬੱਬਲ, ਹਜ਼ੂਰਾ ਸਿੰਘ ਬਲਾੜ੍ਹੀ, ਅਮਰਜੀਤ ਸਿੰਘ ਮੈੜਾਂ, ਬਲਪ੍ਰੀਤ ਸਿੰਘ ਅਬਦੁੱਲਾਪੁਰ, ਪ੍ਰੇਮ ਸਿੰਘ ਛੰਨਾ, ਦਲੀਪ ਸਿੰਘ ਰੁੜਕੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਨਾ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ-ਬੱਲ ਅਗਲੀ ਖ਼ਬਰ ਮਾਧੋਪੁਰ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ ਦਾ ਕੀਤਾ ਸਵਾਗਤ
Ad Position 24