ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਬੱਲ ਨੇ ਪੰਜਾਬ ਸਰਕਾਰ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਨਾ ਕੀਤੇ ਜਾਣ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਵਰਤਾਰੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿੱਖ ਵਿਰੋਧ ਚਿਹਰਾ ਨੰਗਾ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪ੍ਰਵਾਨਿਤ ਛੁੱਟੀਆਂ ਵਿਚ ਸਾਲ 2024 ਦੌਰਾਨ 17 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਛੁੱਟੀ ਘੋਸ਼ਿਤ ਕੀਤੀ ਗਈ ਸੀ, 2025 ਵਿਚ 6 ਜਨਵਰੀ ਨੂੰ ਛੱੁਟੀ ਘੋਸ਼ਿਤ ਕੀਤੀ ਗਈ ਸੀ ਪਰ 2026 ਦੇ ਸਰਕਾਰੀ ਕੈਲੰਡਰ ਵਿਚ ਇਸ ਵਾਰ ਇਹ ਛੱੁਟੀ ਕੱਟ ਦਿੱਤੀ ਗਈ ਹੈ ਜਿਸ ਕਰਕੇ ਸਿੱਖ ਮਨਾਂ ਅੰਦਰ ਸਰਕਾਰ ਖ਼ਿਲਾਫ਼ ਵੱਡਾ ਰੋਸ ਪਾਇਆ ਜਾ ਰਿਹਾ ਹੈ | ਸ. ਬੱਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਰੋਜ਼ਾਨਾ ਹੀ ਸਿੱਖ ਵਿਰੋਧੀ ਕਹਿ ਕੇ ਝੂਠਾ ਪ੍ਰਚਾਰ ਕਰਨ ਅਤੇ ਭੰਡਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਰਕਾਰੀ ਛੱੁਟੀ ਕੱਟ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ | ਜਿਸ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਸਰਕਾਰ ਨੂੰ ਸਿੱਖ ਨਹੀਂ ਬਲਕਿ ਦਿੱਲੀ ਬੈਠੇ ਉਨ੍ਹਾਂ ਦੇ ਆਕਾ ਚਲਾ ਰਹੇ ਹਨ |