16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਮੌਕੇ 'ਚ ਸਜਾਇਆ ਨਗਰ ਕੀਰਤਨ

Ad Position 21
No active advertisement
ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਤੇ ਸ਼ਾਮਿਲ ਸੰਗਤਾਂ | ਅਜੀਤ ਤਸਵੀਰ <br/> 05-01-2026
ਮੰਡੀ ਗੋਬਿੰਦਗੜ੍ਹ, 4 ਜਨਵਰੀ (ਇਕਬਾਲਦੀਪ ਸੰਧੂ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੁਹੱਲਾ ਸੰਗਤਪੁਰਾ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਾਨੋ-ਸ਼ੌਕਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਮੁਹੱਲਾ ਸੰਗਤਪੁਰਾ, ਐਰੀ ਮਿੱਲ ਰੋਡ, ਅਮਲੋਹ ਰੋਡ, ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ, ਜੀ.ਟੀ. ਰੋਡ, ਮੇਨ ਬਾਜ਼ਾਰ, ਪ੍ਰਤਾਪ ਮਿੱਲ ਰੋਡ, ਨਸਰਾਲੀ, ਮਾਡਲ ਟਾਊਨ ਆਦਿ ਇਲਾਕਿਆਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਸਵਾਗਤੀ ਗੇਟਾਂ, ਕੇਸਰੀ ਝੰਡਿਆਂ ਅਤੇ ਫੁੱਲਾਂ ਨਾਲ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ 'ਤੇ ਲੰਗਰ ਲਗਾਏ ਗਏ | ਇਸ ਮੌਕੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਜਦਕਿ ਰਸਤੇ ਵਿਚ ਸਿੰਘਾਂ ਵਲੋਂ ਗਤਕੇ ਦੇ ਸ਼ਾਨਦਾਰ ਜੌਹਰ ਵੀ ਵਿਖਾਏ ਗਏ | ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟ ਕੀਤੀ ਗਈ | ਇਸ਼ ਮੌਕੇ ਕੌਂਸਲਰ ਸੁਖਵਿੰਦਰ ਕੌਰ ਵਲੋਂ ਕੀਤੀ ਗਈ ਜਦਕਿ ਪਾਲਕੀ ਸਾਹਿਬ ਦੀ ਸੇਵਾ ਕਮਲਜੀਤ ਸਿੰਘ ਅਤੇ ਮਨਦੀਪ ਸਿੰਘ ਨੇ ਨਿਭਾਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਮੀਤ ਪ੍ਰਧਾਨ ਅਜੈਬ ਸਿੰਘ, ਖ਼ਜ਼ਾਨਚੀ ਲਖਵਿੰਦਰ ਸਿੰਘ ਲੱਖਾ, ਸਕੱਤਰ ਗਿਆਨ ਸਿੰਘ, ਰੀਡਰ ਗੁਰਬਖ਼ਸ਼ ਸਿੰਘ, ਮੈਂਬਰ ਗੁਰਚਰਨ ਸਿੰਘ, ਗੁਰਜੀਤ ਸਿੰਘ, ਬਾਬਾ ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ, ਦਸਮੇਸ਼ ਸੇਵਾ ਦਲ, ਨੌਜਵਾਨ ਸਭਾ, ਕੌਂਸਲਰ ਸੁਖਵਿੰਦਰ ਕੌਰ, ਕਮਲਜੀਤ ਸਿੰਘ, ਰਣਜੀਤ ਸਿੰਘ ਬਿੱਲੂ, ਹਰਮੇਸ਼ ਸਿੰਘ, ਜੱਸੀ ਧੀਮਾਨ, ਬੇਬੀ ਧੀਮਾਨ, ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਬਿੱਟੂ, ਪਰਵਿੰਦਰ ਸਿੰਘ, ਹਰਪ੍ਰੀਤ ਕੌਰ, ਕੌਂਸਲਰ ਰਾਜਿੰਦਰ ਸਿੰਘ ਬਿੱਟੂ, ਨਾਜ਼ਰ ਸਿੰਘ, ਰਣਧੀਰ ਸਿੰਘ ਹੈਪੀ, ਜਸਵਿੰਦਰ ਸਿੰਘ ਛੋਟਾ, ਰਜਿੰਦਰ ਕੁਮਾਰ ਟੀਟੂ, ਹਰਚੰਦ ਸਿੰਘ ਨਸਰਾਲੀ, ਫੋਰਮੈਨ ਬਲਵੀਰ ਸਿੰਘ ਸਿੱਧੂ, ਅਵਤਾਰ ਸਿੰਘ ਫੋਰਮੈਨ, ਬਾਬਾ ਨਿਸ਼ਾਨ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ, ਗੁਰਮੁੱਖ ਸਿੰਘ, ਬੀਬੀ ਪਰਮਜੀਤ ਕੌਰ, ਸੁਰਿੰਦਰ ਕੌਰ, ਕਾਬਲ ਸਿੰਘ, ਰੌਸ਼ਨ ਸਿੰਘ ਰੋਸਾ, ਸੁਰਿੰਦਰ ਸਿੰਘ, ਨੰਬਰਦਾਰ ਬਲਕਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ | ਇਸ ਨਗਰ ਕੀਰਤਨ ਵਿਚ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਬਾਕਸਿੰਗ ਚੈਂਪੀਅਨਸ਼ਿਪ 'ਚ ਨਿਤਿਨ ਨੇ ਸੇਂਟ ਫ਼ਰੀਦ ਪਬਲਿਕ ਸਕੂਲ ਦਾ ਮਾਣ ਵਧਾਇਆ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਜੀ.ਪੀ. ਤੇ ਸੁਰਜੀਤ ਸਿੰਘ ਕਾਲੇਵਾਲ ਨੇ ਮਨਰੇਗਾ ਬਿੱਲ ਦਾ ਕੀਤਾ ਵਿਰੋਧ
Ad Position 24