ਮੰਡੀ ਗੋਬਿੰਦਗੜ੍ਹ, 4 ਜਨਵਰੀ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ, ਮੰਡੀ ਗੋਬਿੰਦਗੜ੍ਹ ਦੇ ਹੋਣਹਾਰ ਵਿਦਿਆਰਥੀ ਨਿਤਿਨ ਨੇ 69ਵੀਂ ਸਕੂਲ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਨਾ ਕੇਵਲ ਆਪਣੇ ਸਕੂਲ ਤੇ ਮਾਪਿਆਂ ਦਾ, ਸਗੋਂ ਪੂਰੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ | ਇਸ ਉਪਲਬਧੀ 'ਤੇ ਸਕੂਲ ਦੀ ਪਿ੍ੰਸੀਪਲ ਡਾ. ਅੰਮਿ੍ਤਾ ਸਿੰਘ ਨੇ ਨਿਤਿਨ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਖ਼ਤ ਮਿਹਨਤ ਤੇ ਪੱਕੀ ਲਗਨ ਮੂਹਰੇ ਕੋਈ ਵੀ ਮੰਜ਼ਿਲ ਅਸੰਭਵ ਨਹੀਂ ਰਹਿੰਦੀ | ਨਿਤਿਨ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਹੈ |