16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਗੁਰਪ੍ਰੀਤ ਸਿੰਘ ਜੀ.ਪੀ. ਤੇ ਸੁਰਜੀਤ ਸਿੰਘ ਕਾਲੇਵਾਲ ਨੇ ਮਨਰੇਗਾ ਬਿੱਲ ਦਾ ਕੀਤਾ ਵਿਰੋਧ

Ad Position 21
No active advertisement
ਅਜੀਤ ਡੈਸਕ 05-01-2026
ਸੰਘੋਲ, 4 ਜਨਵਰੀ (ਗੁਰਨਾਮ ਸਿੰਘ ਚੀਨਾ)-ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਤੇ ਸਮਾਜ ਸੇਵੀ ਸੁਰਜੀਤ ਸਿੰਘ ਕਾਲੇਵਾਲ ਦੁਆਰਾ ਕੇਂਦਰ ਸਰਕਾਰ ਦੀਆਂ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਕੇਂਦਰ ਸਰਕਾਰ ਦੁਆਰਾ ਮਨਰੇਗਾ ਨੂੰ ਖ਼ਤਮ ਕਰਨ ਦੀਆਂ ਚਾਲਾਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ | ਮਨਰੇਗਾ ਬਿੱਲ ਦਾ ਵਿਰੋਧ ਕਰਨ ਦੌਰਾਨ ਗੁਰਪ੍ਰੀਤ ਸਿੰਘ ਜੀ.ਪੀ. ਤੇ ਸੁਰਜੀਤ ਸਿੰਘ ਕਾਲੇਵਾਲ ਨੇ ਕੇਂਦਰ ਸਰਕਾਰ ਦੁਆਰਾ ਪਿੰਡਾਂ ਦੇ ਗ਼ਰੀਬ ਲੋਕਾਂ ਦੇ ਰੁਜ਼ਗਾਰ ਦੇ ਅਧਿਕਾਰ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੁਆਰਾ ਮੋਦੀ ਸਰਕਾਰ ਦੀ ਇਸ ਨੀਤੀ ਦਾ ਡੱਕ ਕੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਰਣਜੀਤ ਸਿੰਘ ਲੁਹਾਰ ਮਾਜਰਾ, ਸਰਪੰਚ ਹਰਿੰਦਰ ਸਿੰਘ, ਸਾਬਕਾ ਸਰਪੰਚ ਹਰਮਿੰਦਰ ਸਿੰਘ ਪੂਨੀਆ, ਸਾਬਕਾ ਸਰਪੰਚ ਬਲਵੀਰ ਸਿੰਘ ਖੰਟ, ਸਾਬਕਾ ਸਰਪੰਚ ਸੁਰਮੁੱਖ ਸਿੰਘ, ਪੰਚ ਜਗਪਾਲ ਸਿੰਘ, ਕੁਲਦੀਪ ਸਿੰਘ ਪ੍ਰਧਾਨ, ਹਰਦੀਪ ਸਿੰਘ ਸਾਬਕਾ ਸਰਪੰਚ, ਤੇਜਿੰਦਰ ਸਿੰਘ ਰਾਜੂ, ਸੁਰਮੁੱਖ ਸਿੰਘ ਸਰਪੰਚ, ਸਰਪੰਚ ਲਖਵੀਰ ਸਿੰਘ ਮੋਹਣ ਮਾਜਰਾ, ਜੱਸੀ ਹਰਗਣਾ, ਸੁੱਖਾ ਸਿੱਧੂਪੁਰ, ਸੁਰਮੁੱਖ ਸਿੰਘ ਪਨੈਚ ਆਦਿ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਮੌਕੇ 'ਚ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਰਾਸ਼ਟਰੀ ਬਾਕਸਿੰਗ ਚੈਂਪੀਅਨਸ਼ਿਪ 'ਚ ਨਿਤਿਨ ਨੇ ਸੇਂਟ ਫ਼ਰੀਦ ਪਬਲਿਕ ਸਕੂਲ ਦਾ ਮਾਣ ਵਧਾਇਆ
Ad Position 24