16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਹਰ ਮਿਹਨਤੀ ਨੌਜਵਾਨ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ- ਰਾਜੂ ਖੰਨਾ

Ad Position 21
No active advertisement
ਗੁਰਪ੍ਰੀਤ ਸਿੰਘ ਰਾਜੂ ਖੰਨਾ ਮੈਂਬਰ ਕੋਰ ਕਮੇਟੀ ਤੇ ਗੁਰਕੀਰਤ ਸਿੰਘ ਪਨਾਗ ਨਵ-ਨਿਯੁਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਐਸ.ਓ.ਆਈ | ਅਜੀਤ ਤਸਵੀਰ <br/> 05-01-2026
ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਹਲਕਾ ਅਮਲੋਹ ਦੇ ਇੰਚਾਰਜ ਅਤੇ ਐਸ.ਓ.ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਗੁਰਕੀਰਤ ਸਿੰਘ ਪਨਾਗ ਸਲਾਣਾ ਨੂੰ ਐਸ.ਓ.ਆਈ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ਦਾ ਜ਼ੋਰਦਾਰ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਜਥੇਬੰਦੀ ਐਸ.ਓ.ਆਈ ਵਿਚ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਵਿਦਿਆਰਥੀਆਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਵਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕਾਰਜ਼ ਕਰਨ ਵਾਲੇ ਗੁਰਕੀਰਤ ਸਿੰਘ ਪਨਾਗ ਸਲਾਣਾ ਦੀਆਂ ਪਾਰਟੀ ਅੰਦਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇਹ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਐਸ.ਓ.ਆਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਵਲੋਂ ਗੁਰਕੀਰਤ ਸਿੰਘ ਪਨਾਗ ਸਲਾਣਾ ਨੂੰ ਐਸ.ਓ.ਆਈ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ ਦੀ ਨਿਯੁਕਤੀ ਨੂੰ ਲੈ ਕੇ ਵਿਦਿਆਰਥੀ ਵਰਗ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਰਾਜੂ ਖੰਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਹਰ ਨੌਜਵਾਨ ਤੇ ਵਿਦਿਆਰਥੀਆਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਗੁਰਕੀਰਤ ਸਿੰਘ ਪਨਾਗ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਐਸ.ਓ.ਆਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦੇ ਧੰਨਵਾਦੀ ਹਨ ਜਿੰਨ੍ਹਾਂ ਨੇ ਉਸ 'ਤੇ ਵਿਸ਼ਵਾਸ ਪ੍ਰਗਟਾਇਆ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਉਮੀਦਾਂ 'ਤੇ ਖ਼ਰਾ ਉਤਰਨਗੇ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ ਮੋਦੀ ਸਰਕਾਰ ਖ਼ਿਲਾਫ਼ ਕਾਂਗਰਸ ਸੰਘਰਸ਼ ਕਰੇਗੀ- ਪ੍ਰਧਾਨ ਸੁਰਿੰਦਰ ਰਾਮਗੜ੍ਹ ਅਗਲੀ ਖ਼ਬਰ ਸਿਹਤ ਵਿਭਾਗ ਦੀ ਜਥੇਬੰਦੀ ਦਾ ਸਾਲਾਨਾ ਕੈਲੰਡਰ ਤੇ ਡਾਇਰੀ ਸਿਵਲ ਸਰਜਨ ਵਲੋਂ ਜਾਰੀ
Ad Position 24