16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ ਮੋਦੀ ਸਰਕਾਰ ਖ਼ਿਲਾਫ਼ ਕਾਂਗਰਸ ਸੰਘਰਸ਼ ਕਰੇਗੀ- ਪ੍ਰਧਾਨ ਸੁਰਿੰਦਰ ਰਾਮਗੜ੍ਹ

Ad Position 21
No active advertisement
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਪਿੰਡ ਸਲਾਣਾ ਵਿਖੇ ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ ਦੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਨਾਲ ਹੋਰ ਆਗੂ | ਤਸਵੀਰ: ਕੇਵਲ ਸਿੰਘ <br/> 05-01-2026
ਅਮਲੋਹ, 4 ਜਨਵਰੀ (ਕੇਵਲ ਸਿੰਘ)-ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਅਤੇ ਰੁਜ਼ਗਾਰ ਸੁਰੱਖਿਆ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕਾਂਗਰਸ ਪਾਰਟੀ ਵਲੋਂ ਸੰਘਰਸ਼ ਕੀਤਾ ਜਾਵੇਗਾ | ਇਹ ਵਿਚਾਰ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਬਲਾਕ ਪ੍ਰਧਾਨ ਜਗਬੀਰ ਸਿੰਘ ਸਲਾਣਾ ਦੇ ਗ੍ਰਹਿ ਪਿੰਡ ਸਲਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਨਵਾਂ ਕਾਨੂੰਨ ਬਣਾਏ ਜਾਣ ਨਾਲ ਮਨਰੇਗਾ ਮਜ਼ਦੂਰਾਂ ਲਈ ਰੁਜ਼ਗਾਰ ਪ੍ਰਾਪਤ ਕਰਨਾ ਹੋਰ ਵੀ ਮੁਸ਼ਕਿਲ ਹੋ ਜਾਵੇਗਾ |
ਸ. ਰਾਮਗੜ੍ਹ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਮਨਰੇਗਾ ਮਜ਼ਦੂਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਕਿਸੇ ਵੀ ਕੀਮਤ 'ਤੇ ਉਨ੍ਹਾਂ ਦੇ ਹੱਕਾਂ ਨੂੰ ਖੋਹਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨਾਲ ਰਾਬਤਾ ਕਾਇਮ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਅਮਲੋਹ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਸਰਬਜੀਤ ਸਿੰਘ ਜੀਤੀ ਬਲਾਕ ਪ੍ਰਧਾਨ ਖਮਾਣੋਂ, ਰਾਜਵਿੰਦਰ ਸਿੰਘ ਰਾਜੂ, ਹਰਪ੍ਰੀਤ ਸਿੰਘ, ਸਿਕੰਦਰ ਸਿੰਘ, ਬਿਕਰਮਜੀਤ ਕੁਮਾਰ ਅਤੇ ਲਵਪ੍ਰੀਤ ਸਿੰਘ ਕਾਹਨਪੁਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਬਲਜਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਹਰ ਮਿਹਨਤੀ ਨੌਜਵਾਨ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ- ਰਾਜੂ ਖੰਨਾ
Ad Position 24