16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸੁਖਬੀਰ ਸਿੰਘ ਬਾਦਲ ਵਲੋਂ ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਬਲਜਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਲਾਕ ਸੰਮਤੀ ਖੇੜਾ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਪਾਰਟੀ ਉਮੀਦਵਾਰ ਬਲਜਿੰਦਰ ਸਿੰਘ ਬਰਾਸ ਦਾ ਸਨਮਾਨ ਕਰਨ ਸਮੇਂ, ਨਾਲ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਤੇ ਹੋਰ ਆਗੂ | ਅਜੀਤ ਤਸਵੀਰ <br/> 05-01-2026
ਫ਼ਤਹਿਗੜ੍ਹ ਸਾਹਿਬ, 4 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਵਲੋਂ ਪਿਛਲੇ ਦਿਨੀਂ ਬਲਾਕ ਸੰਮਤੀ ਚੋਣਾਂ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਖੇੜਾ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਪਾਰਟੀ ਉਮੀਦਵਾਰ ਬਲਜਿੰਦਰ ਸਿੰਘ ਬਰਾਸ ਦਾ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਦੀ ਮੌਜੂਦਗੀ ਵਿਚ ਵਿਸ਼ੇਸ਼ ਸਨਮਾਨ ਕਰਕੇ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ 105 ਸਾਲ ਪਹਿਲਾਂ ਸਾਡੇ ਬਜ਼ੁਰਗਾਂ ਨੇ ਬਹੁਤ ਕੁਰਬਾਨੀਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਹੋਂਦ ਵਿਚ ਲਿਆਂਦਾ ਹੈ, ਅੱਜ ਜਿਹੜੇ ਵੀ ਵਰਕਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾ ਰਹੇ ਹਨ | ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਥ ਦੇ ਹਿਤਾਂ ਲਈ ਸੰਘਰਸ਼ ਕੀਤਾ ਹੈ ਅਤੇ ਉਸ ਰਾਹ ਤੇ ਤਨਦੇਹੀ ਨਾਲ ਕੰਮ ਕਰਦੇ ਰਹਾਂਗੇ | ਇਸ ਮੌਕੇ ਬਲਾਕ ਸੰਮਤੀ ਮੈਂਬਰ ਬਲਜਿੰਦਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ | ਇਸ ਮੌਕੇ 'ਤੇ ਬਲਜੀਤ ਸਿੰਘ ਭੁੱਟਾ ਕੌਮੀ ਮੀਤ ਪ੍ਰਧਾਨ, ਵਰਿੰਦਰ ਸਿੰਘ ਹਰਬੰਸਪੁਰਾ, ਮਨਪ੍ਰੀਤ ਸਿੰਘ ਸ਼ਾਹਪੁਰ, ਮਨਦੀਪ ਸਿੰਘ ਨੰਡਿਆਲੀ, ਦਲਵਿੰਦਰ ਸਿੰਘ ਚੀਮਾ, ਬਾਲ ਕਿਸ਼ਨ ਜੰਡੂ, ਮਨਜੀਤ ਸਿੰਘ ਮਾਨ, ਜਸਪ੍ਰੀਤ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਮਾਤਾ ਗੁਜਰੀ ਕਾਲਜ ਵਿਖੇ ਕੈਂਪ ਦਾ ਨਿਰੀਖਣ ਅਗਲੀ ਖ਼ਬਰ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ ਮੋਦੀ ਸਰਕਾਰ ਖ਼ਿਲਾਫ਼ ਕਾਂਗਰਸ ਸੰਘਰਸ਼ ਕਰੇਗੀ- ਪ੍ਰਧਾਨ ਸੁਰਿੰਦਰ ਰਾਮਗੜ੍ਹ
Ad Position 24